Punjab Infoline

ਪੰਜਾਬੀ

ਅਮਰੀਕਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ, ਟਰੱਕ ਨਾਲ ਟਕਰਾਈ KTM

25 Sep, 2026 08:53 AM

ਨਡਾਲਾ-ਬੇਗੋਵਾਲ ਰੋਡ ’ਤੇ ਦਿਆਲ ਸਿੰਘ ਟਿੰਬਰ ਸਟੋਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਬੀਤੀ ਸ਼ਾਮ ਕਰੀਬ 6 ਵਜੇ ਵਾਪਰਿਆ, ਜਦੋਂ ਇੱਕ KTM ਮੋਟਰਸਾਈਕਲ ਦੀ ਝੋਨੇ ਦੀਆਂ ਬੋਰੀਆਂ ਨਾਲ ਲੱਦੇ ਟਰੱਕ ਨਾਲ ਟੱਕਰ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਨਡਾਲਾ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਟੱਕਰ ਤੋਂ ਬਾਅਦ ਗੰਭੀਰ ਸੱਟਾਂ ਲੱਗਣ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨਡਾਲਾ ਪੁਲਿਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੁਤਾਬਕ ਟਰੱਕ ਸੈਲਰ ਤੋਂ ਝੋਨੇ ਦੀਆਂ ਬੋਰੀਆਂ ਲੱਦ ਕੇ ਆ ਰਿਹਾ ਸੀ। ਇਸ ਦੌਰਾਨ ਟਰੱਕ ਦੀ KTM ਮੋਟਰਸਾਈਕਲ ਨੰਬਰ PB-70-F-2286 ਨਾਲ ਟੱਕਰ ਹੋ ਗਈ। ਪੁਲਿਸ ਨੇ ਟਰੱਕ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ। ਉਸ ਦੀ ਅਚਾਨਕ ਹੋਈ ਮੌਤ ਨਾਲ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਉਨ੍ਹਾਂ ਪੁਲਿਸ ਤੋਂ ਹਾਦਸੇ ਦੀ ਜਾਂਚ ਕਰਕੇ ਟਰੱਕ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Posted By: Punjab Infoline Bureau

Latest News