Punjab Infoline

ਪੰਜਾਬੀ

ASI ਹਰਜੀਤ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਵਿੱਤੀ ਮਦਦ, CM ਭਗਵੰਤ ਮਾਨ ਦਾ ਐਲਾਨ

18 Sep, 2026 03:37 PM

ASI ਹਰਜੀਤ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਵਿੱਤੀ ਮਦਦ, CM ਭਗਵੰਤ ਮਾਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਗੋਲੀਆਂ ਦਾ ਸ਼ਿਕਾਰ ਹੋਏ ਪੰਜਾਬ ਪੁਲੀਸ ਦੇ ASI ਹਰਜੀਤ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਮਦਦ ਲਈ ਵਚਨਬੱਧ ਹੈ।

ਮੁੱਖ ਮੰਤਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਦਿੱਤੇ ਜਾਣਗੇ, ਜਦਕਿ ਇੱਕ ਕਰੋੜ ਰੁਪਏ ਦੀ ਬੀਮਾ ਰਾਸ਼ੀ HDFC ਬੈਂਕ ਵੱਲੋਂ ਦਿੱਤੀ ਜਾਵੇਗੀ।

ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ASI ਹਰਜੀਤ ਸਿੰਘ ਦੀ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਨੇ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ।

DGP ਗੌਰਵ ਯਾਦਵ ਨੇ ਘਟਨਾ ਸਥਾਨ ਦਾ ਕੀਤਾ ਦੌਰਾ

ਇਸ ਦੌਰਾਨ ਪੰਜਾਬ ਦੇ DGP ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਵਾਰਦਾਤ ਵਾਲੀ ਥਾਂ ਦਾ ਦੌਰਾ ਕੀਤਾ। DGP ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੋਟਰਸਾਈਕਲ ਸਵਾਰਾਂ ਨੇ ASI ਨੂੰ ਮਾਰੀ ਸੀ ਗੋਲੀ

ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਵੱਡੇ ਤੜਕੇ ਮੋਟਰਸਾਈਕਲ ਸਵਾਰਾਂ ਨੇ ASI ਹਰਜੀਤ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਸਨ, ਜਿਸ ਕਾਰਨ ਉਸ ਦੀ ਹੱਤਿਆ ਹੋ ਗਈ।

ਇਸ ਘਟਨਾ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਵੀ ਪੰਜਾਬ ਦੀ ਅਮਨ-ਕਾਨੂੰਨ ਵਿਵਸਥਾ ’ਤੇ ਸਵਾਲ ਉਠਾਏ ਹਨ।

Posted By: Punjab Infoline Bureau

Latest News