ਜਪਾਨ ਦੇ ਦੱਖਣ-ਪੱਛਮ 'ਚ 6.9 ਦੀ ਤੀਬਰਤਾ ਵਾਲਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਜਪਾਨ ਦੇ ਦੱਖਣ-ਪੱਛਮ ਖੇਤਰ ਵਿੱਚ 6.9 ਦੀ ਤੀਬਰਤਾ ਵਾਲਾ ਭੂਚਾਲ ਆਇਆ ਹੈ, ਜਿਸ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸਥਾਨਕ ਪ੍ਰਾਸ਼ਾਸਨ ਨੇ ਲੋਕਾਂ ਨੂੰ ਤੁਰੰਤ ਉੱਚਾਈ ਵਾਲੇ ਖੇਤਰਾਂ ਵਿੱਚ ਜਾਣ ਦੀ ਅਪੀਲ ਕੀਤੀ ਹੈ। ਜਪਾਨ ਦੇ ਮੌਸਮ ਵਿਭਾਗ ਨੇ ਇਸ ਮਹਾਂ ਭੂਚਾਲ ਦੇ ਤੁਰੰਤ ਬਾਅਦ ਸੁਨਾਮੀ ਦੀ ਚੇਤਾਵਨੀ ਦਿੱਤੀ ਹੈ।