ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸਿਲਸਿਲਾ ਜਾਰੀ

ਰਾਜਪੁਰਾ,28 ਅਗਸਤ (ਰਾਜੇਸ਼ ਡਾਹਰਾ)ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ ਦੀ ਸਖਤ ਮਿਹਨਤ ਸਦਕਾ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਹਲਕੇ ਦੇ ਵੱਖ ਵੱਖ ਵਰਗਾਂ ਦੇ ਸਿੱਰ ਕੱਢ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਿਸ ਨਾਲ ਵਿਰੋਧੀ ਸਿਆਸੀ ਪਾਰਟੀਆਂ ਨੂੰ ਚਿੰਤਾ ਹੋਣ ਲੱਗ ਪਈ ਹੈ।ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਸ਼ਾਮਿਲ ਕਰਨ ਦੇ ਦੌਰਾਨ ਇਕ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੂਰੇ ਪੰਜਾਂਬ ਅੰਦਰ ਲੋਕ ਇੱਕ ਲੋਕ ਲਹਿਰ ਬਣ ਸ਼੍ਰੋਮਣੀ ਅਕਾਲੀ ਦਲ ਨਾਲ ਪੂਰੇ ਉਤਸ਼ਾਹ ਨਾਲ ਜੁੜ ਰਹੇ ਹਨ ।ਉਹਨਾਂ ਕਿਹਾ ਕਿ ਕੱਲ ਸ਼ਾਮ ਬਨੂੜ ਵਿਖੇ ਸੈਂਕੜੇਂ ਪਰਿਵਾਰਾਂ ਨੇ ਕਾਂਗਰਸ ਤੇ ਆਮ ਆਦਮੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਤੇ ਭਰੋਸਾ ਜਤਾਂਉਦੇਂ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਇਸ ਤੋਂ ਪਹਿਲਾਂ ਵੀ ਬਨੂੜ ਵਿਖੇ ਭਾਰੀ ਗਿਣਤੀ ਵਿੱਚ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਨ।ਜਿਥੇ ਉਹਨਾਂ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ੍ਰੀ ਬਰਾੜ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਜੁੜੇ ਸਾਰਿਆਂ ਦਾ ਹਾਰਦਿਕ ਸਵਾਗਤ ਤੇ ਧੰਨਵਾਦ ਕਰਦੇ ਹਾਂ ਅਤੇ ਨਾਲ ਹੀ ਧੰਨਵਾਦੀ ਹਾਂ ਸ.ਲਛਮਣ ਸਿੰਘ ਚੰਗੇਂਰਾਂ(ਸਾਬਕਾ ਪ੍ਰਧਾਂਨ),ਸ.ਸਾਧੂ ਸਿੰਘ ਖਲੌਰ ਤੇ ਏਕਮਜੋਤ ਸਿੰਘ ਚੰਗੇਂਰਾ ਦਾ ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਂ ਕੇ ਬੜੀ ਮਿਹਨਤ ਨਾਲ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ ।