ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਹੋਇਆ ਬੰਦ-ਮਨਪ੍ਰੀਤ ਸਿੰਘ ਛੱਤਵਾਲ

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਸ਼ੁਕਰਵਾਰ ਸ਼ਾਮ 5 ਵਜੇ ਤੋਂ ਬਾਅਦ ਕੋਈ ਵੀ ਉਮੀਦਵਾਰ ਰੋਡ ਸ਼ੋਅ ਨਹੀਂ ਕੱਢ ਸਕੇਗਾ ਅਤੇ ਨਾ ਹੀ ਕੋਈ ਰੈਲੀ ਤੇ ਲਾਉਡ-ਸਪੀਕਰ ਨਾਲ ਪ੍ਰਚਾਰ ਕਰੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ 29 ਦਸੰਬਰ ਨੂੰ ਪੋਲਿੰਗ ਪਾਰਟੀਆਂ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਬਾਅਦ ਦੁਪਹਿਰ ਰਵਾਨਾ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਵਿੱਚ ਲੱਗੇ ਚੋਣ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਸਬੰਧੀ ਜੋ ਵੀ ਉਨ੍ਹਾਂ ਨੂੰ ਡਿਉਟੀ ਸੌਂਪੀ ਗਈ ਹੈ ਉਸ ਨੂੰ ਪੂਰੀ ਜਿੰਮੇਵਾਰੀ, ਇਮਾਨਦਾਰੀ ਤੇ ਤਨਦੇਹੀ ਨਾਲ ਪੂਰਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਕਰਮਚਾਰੀ ਚੋਣ ਡਿਊਟੀ ਦੌਰਾਨ ਕਿਸੇ ਤਰ੍ਹਾਂ ਦੀ ਅਣਗਹਿਲੀ ਕਰਦਾ ਹੈ ਜ਼ਾਂ ਗੈਰ ਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸਖਤ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕਰਵਾਈ ਜਾਵੇਗੀ ਅਤੇ ਇਸ ਤੋਂ ਇਲਾਵਾ ਵਿਭਾਗੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।