ਰਾਜਪੁਰਾ,7 ਜਨਵਰੀ (ਰਾਜੇਸ਼ ਡਾਹਰਾ) ਅਸਿਸਟੈਂਟ ਲੇਬਰ ਕਮਿਸਨਰ ਪਟਿਆਲਾ ਜਗਪ੍ਰੀਤ ਸਿੰਘ ਅਤੇ ਲੇਬਰ ਇਨਫੋਰਸਮੈਂਟ ਅਫਸਰ ਪਦਮਜੀਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਲੇਬਰ ਵੈਲਫੇਅਰ ਬੋਰਡ ਦੁਆਰਾ ਉਦਯੋਗਿਕ ਕਿਰਤੀਆਂ ਨੂੰ ਦਿੱਤੇ ਜਾਣ ਵਾਲੇ ਲਾਭ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਸ਼ੰਭੂ ਘਨੌਰ ਰੋਡ 'ਤੇ ਸਥਿਤ ਮੈਸ. ਬੈਕਟਰ ਕ੍ਰਿਮਿਕਾ ਫੈਕਟਰੀ ਵਿੱਚ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੰਜਾਬ ਲੇਬਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਦੁਅਰਾ ਸ਼ਿਰਕਤ ਕੀਤੀ ਗਈ। ਫੈਕਟਰੀ ਦੇ ਐੱਚਆਰ ਹੈਡ ਜੋਗਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਦੌਰਾਨ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਚੇਅਰਮੈਨ ਹਰੀ ਸਿੰਘ ਟੌਹੜਾ ਨੇ ਮੌਜੂਦ ਫੈਕਟਰੀ ਦੀ ਲੇਬਰ ਨੂੰ ਪੰਜਾਬ ਲੇਬਰ ਵੈਲਫੇਅਰ ਬੋਰਡ ਦੁਆਰਾ ਦਿੱਤੇ ਜਾਣ ਵਾਲੇ ਲਾਭ ਸਬੰਧੀ ਵਿਸਥਾਰ ਨਾਲ ਦੱਸਿਆ।ਇਸ ਮੌਕੇ ਵਿਧਾਇਕ ਮਦਨ ਲਾਲਕਰਵਾਇਆ ਸੈਮੀਨਾਰ ਜਲਾਲਪੁਰ ਨੇ ਕਿਹਾ ਕਿ ਸਰਕਾਰ ਦੁਆਰਾ ਜੋ ਸਹੂਲਤਾਂ ਉਦਯੋਗਿਕ ਕਾਮਿਆਂ ਨੂੰ ਦਿੱਤੀਆਂ ਜਾਂਦੀਆਂ ਹਨ, ਉਹ ਪੰਜਾਬ ਲੇਬਰ ਵੈਲਫੇਅਰ ਬੋਰਡ ਰਾਹੀਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਇਸ ਦੌਰਾਨ ਲੇਬਰ ਇਨਫੋਰਸਮੈਂਟ ਅਫਸਰ ਪਦਮਜੀਤ ਸਿੰਘ ਨੇ ਕਿਹਾ ਕਿ ਕਈ ਫੈਕਟਰੀ ਵਰਕਰਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਪਤਾ ਨਹੀਂ ਹੈ ਕਿ ਕਿਹੜੀ ਕਿਹੜੀ ਸਹੂਲਤ ਸਰਕਾਰ ਵਲੋਂਦਿੱਤੀ ਜਾਂਦੀ ਹੈ। ਜਿਸ ਕਾਰਨ ਅੱਜ ਇੱਥੇਇਹ ਜਾਗਰੂਕਤਾ ਸੈਮੀਨਾਰ ਕਰਵਾਇਆਗਿਆ ਹੈ।