ਵਿਧਾਇਕ ਗੋਲਡੀ ਖੰਗੂੜਾ ਵੱਲੋਂ ਰਸਤਿਆਂ ਨੂੰ ਪੱਕੇ ਕਰਨ ਦੀ ਸ਼ੁਰੂਆਤ

ਧੂਰੀ, 10 ਅਕਤੂਬਰ (ਮਹੈਸ਼ ਜਿੰਦਲ) ਅੱਜ਼ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦਸ਼ਮੇਸ਼ ਨਗਰ ਵਾਰਡ ਨੰ: 11 ਅਤੇ ਵਾਰਬਡ ਨੰ: 12 ਦੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸ਼ਹਿਰ ਦੀ ਕੋਈ ਵੀ ਗਲੀ ਕੱਚੀ ਨਹੀਂ ਰਹੇਗੀ ਅਤੇ ਇੱਕ ਇੱਕ ਕਰਕੇ ਸਭ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਉਨਾਂ ਕਿਹਾ ਕਿ ਚੋਣਾਂ ਵੇਲੇ ਕੀਤੇ ਵੱਡੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਰਹਿੰਦਿਆਂ ਨੂੰ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ। ਉਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ ਕਰੋੜਾਂ ਰੁਪੈ ਦਿੱਤੇ ਜਾ ਰਹੇ ਹਨ। ਇਸ ਮੌਕੇ ਕੁਨਾਲ ਗਰਗ, ਕੌਸਲਰ ਦਰਸ਼ਨ ਕੁਮਾਰ, ਬਲਵੰਤ ਸਿੰਘ, ਸਾਬਕਾ ਪ੍ਰਧਾਨ ਰਾਮ ਨਾਥ ਸਾਰਸ, ਕੋਮਲਦੀਪ ਬਦੇਸ਼ਾ, ਮਨੀਸ਼ ਗਰਗ, ਗੁਰਭੰਤ ਸਿੰਘ, ਗਗਨਦੀਪ ਸਿੰਘ ਆਦਿ ਵੀ ਹਾਜਰ ਸਨ।