ਅਧਿਆਪਕ ਦਿਵਸ ਦੇ ਵਿਸ਼ੇਸ਼ ਮੌਕੇ ਪੰਜਾਬ ਸਰਕਾਰ ਦਿਸ਼ਾ ਨਿਰਦੇਸ਼ ਹੇਠ ਅਧਿਆਪਕ ਸ਼੍ਰੀਮਤੀ ਆਦਰਸ਼ ਭੱਲਾ ਦਾ ਵਿਸ਼ੇਸ਼ ਸਨਮਾਨ

ਨਾਭਾ, ਨਾਭਾ ਇਮਪਰੋਵਮੇੰਟ੍ ਟਰੱਸਟ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਸਰਵਪੱਲੀ ਡਾ. ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪੂਰਨਿਆਂ ’ਤੇ ਚਲਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦਿਸ਼ਾ ਨਿਰਦੇਸ਼ ਹੇਠ ਅਧਿਆਪਕਾਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਵਿਸ਼ੇਸ਼ ਮੌਕੇ ਨਾਭਾ ਇਮਪਰੋਵਮੇੰਟ੍ ਟਰੱਸਟ ਨਾਭਾ ਦੇ ਚੇਅਰਮੈਨ ਸ਼੍ਰੀ ਸੁਰਿੰਦਰਪਾਲ ਸ਼ਰਮਾ ਜੀ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਉਨ੍ਹਾਂ ਨੇ ਅਧਿਆਪਕ ਦਿਵਸ ਮੌਕੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਇਸ ਮੌਕੇ ਡਾ.ਆਈ ਡੀ ਗੋਇਲ ਵਲੋਂ ਸ਼੍ਰੀਮਤੀ ਆਦਰਸ਼ ਭੱਲਾ ਦਾ ਆਪਣੇ ਜੀਵਨ ਦੇ 12 ਸਾਲ ਦੀ ਯੋਗ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ,ਇਸ ਮੌਕੇ ਸ਼੍ਰੀਮਤੀ ਆਦਰਸ਼ ਭੱਲਾ ਨੇ ਕਿਹਾ ਕਿ ਅਧਿਆਪਕ ਦੀ ਦਿੱਤੀ ਸਹੀ ਸਿੱਖਿਆ ਵਿਦਿਆਰਥੀਆਂ ਨੂੰ ਆਪਣੀ ਮਨਚਾਹੀ ਮੰਜ਼ਿਲ ਵੱਲ ਲੈ ਜਾਂਦੀ ਹੈ।ਅਧਿਆਪਕ ਵਿਦਿਆਰਥੀਆਂ ਲਈ ਜੀਵਨ ’ਚ ਚਾਨਣ ਮੁਨਾਰੇ ਵਾਂਗ ਹੁੰਦੇ ਹਨ।ਉਨ੍ਹਾਂ ਨੇ ਅਧਿਆਪਕ ਦਿਵਸ ਮੌਕੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ। ਚੇਅਰਮੈਨ ਸ਼੍ਰੀ ਸੁਰਿੰਦਰਪਾਲ ਸ਼ਰਮਾ ਜੀ ਨੇ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਤੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ’ਤੇ ਚੱਲਣ ਲਈ ਕਿਹਾ। ਚੇਅਰਮੈਨ ਸ਼੍ਰੀ ਸੁਰਿੰਦਰਪਾਲ ਸ਼ਰਮਾ, ਡਾ.ਆਈ ਡੀ ਗੋਇਲ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।