ਅਕਾਲ ਯੂਨੀਵਰਸਿਟੀ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਯੂਨੀਵਰਸਿਟੀ ਦੇ ਵਿਹੜੇ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਕਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਕੀਤਾ ਗਿਆ ਜਿਸਦੀ ਪ੍ਰਧਾਨਗੀ ਪੰਜਾਬੀ ਵਿਭਾਗ ਦੇ ਮੁਖੀ ਡਾ. ਸੰਦੀਪ ਸਿੰਘ ਨੇ ਕੀਤੀ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕਰਦੇ ਹੋਏ ਕਿਹਾ ਕਿ ਸਾਨੂੰ ਭਗਤ ਸਿੰਘ ਦੇ ਨਕਸ਼ੇ ਕਦਮ 'ਤੇ ਚਲਦੇ ਹੋਏ ਸਹੀ ਅਰਥਾਂ 'ਚ ਸਮਾਜ ਅਮਦਰ ਇਨਕਲਾਬ ਲਿਆਉਣ ਦੀ ਜ਼ਰੂਰਤ ਹੈ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਮਨਪ੍ਰੀਤ ਮਹਿਨਾਜ਼ ਨੇ ਨਿਭਾਈ। ਬੁਲਾਰੇ ਵਿਦਿਆਰਥੀਆਂ ਦਾ ਵਿਭਾਗ ਵੱਲੋਂ ਉਹਨਾਂ ਨੂੰ ਕਿਤਾਬਾਂ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੋ. ਨਵ ਸੰਗੀਤ ਸਿੰਘ, ਡਾ. ਕਸ਼ਮੀਰ ਸਿੰਘ ਅਤੇ ਪ੍ਰੋ. ਹਰਜਿੰਦਰ ਲਾਡਵਾ ਵੀ ਹਾਜ਼ਰ ਸਨ।