ਪ੍ਰਬੁਧ ਭਾਰਤ ਫਾਊਂਡੇਸ਼ਨ ਵਲੋਂ ਕਰਵਾਈ 12ਵੀਂ ਪ੍ਰਤੀਯੋਗਿਤਾ।

ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਹਰ ਸਾਲ ਦੀ ਤਰਾਂ ਇਸ ਵਾਰ ਵੀ ਪ੍ਰਬੁੱਧ ਭਾਰਤ ਫਾਊਂਡੇਸ਼ਨ ਵਲੋਂ ਬਾਬਾ ਸਾਹਿਬ ਡਾ. ਅੰਬੇਡਕਰ ਜੀ ਨੂੰ ਸਮਰਪਿਤ 12ਵੀਂ ਪ੍ਰਤੀਯੋਗਿਤਾ ਅੱਜ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਈ ਗਈ ਜਿਸ ਵਿਚ ਵੱਖ ਵੱਖ ਸਕੂਲਾਂ ਦੇ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਇੰਚਾਰਜ ਕਰਮ ਸਿੰਘ ਮਹਿੰਮੀ ਨੇ ਦੱਸਿਆ ਕਿ ਇਹ ਪ੍ਰਤੀਯੋਗਤਾ ਹਰ ਸਾਲ ਕਰਵਾਈ ਜਾਂਦੀ ਹੈ ਜਿਸ ਵਿਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਫਾਊਂਡੇਸ਼ਨ ਵੱਲੋਂ ਨਕਦ ਇਨਾਮ ਵੀ ਦਿੱਤੇ ਜਾਂਦੇ ਹਨ। ਅੱਜ ਪੇਪਰ ਲੈਣ ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਜੀਵਨ 'ਤੇ ਝਾਤ ਮਾਰੀ ਉੱਥੇ ਸਿਖਿਆ, ਨਸ਼ੇ ਅਤੇ ਰੁੱਖ ਲਗਾਓ ਜੀਵਨ ਬਚਾਓ ਵਿਸ਼ੇ ਤੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਅਖੀਰ ਵਿਚ ਮੈਡਮ ਸੁਖਦੀਪ ਕੌਰ ਵਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਬੂਟੇ ਵੰਡੇ ਗਏ। ਇਸ ਮੌਕੇ ਮਾ. ਬੂਟਾ ਸਿੰਘ, ਮਾ. ਕੌਰ ਸਿੰਘ, ਗੁਰਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਜਸਵੀਰ ਸਿੰਘ ਫੌਜੀ, ਨਰੇਸ਼ ਕੁਮਾਰ, ਭੁਪਿੰਦਰ ਸਿੰਘ ਅਤੇ ਮੈਡਮ ਸੁਖਦੀਪ ਕੌਰ ਨੇ ਸੈਂਟਰ ਵਿਖੇ ਭਰਪੂਰ ਸੇਵਾ ਨਿਭਾਈ।