ਸਾਬਕਾ ਵਿਧਾਇਕ ਕੰਬੋਜ ਦੀ ਅਗੁਵਾਈ ਹੇਠ ਕਾਂਗਰਸੀ ਵਰਕਰਾਂ ਨੇ ਅਗਨੀਪਥ ਯੋਜਨਾ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਰਾਜਪੁਰਾ :28 ਜੂਨ (ਰਾਜੇਸ਼ ਡਾਹਰਾ ) ਹਲਕਾ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੀ ਅਗਵਾਈ ਹੇਠ ਟਾਹਲੀ ਵਾਲਾ ਚੌਂਕ ਵਿਚਕਾਰ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਉਹਨਾਂ ਕਿਹਾ ਕਿ ਚਾਰ ਸਾਲ ਦੀ ਯੋਜਨਾ ਨਾਲ ਨੌਜਵਾਨ ਪੀੜ੍ਹੀ ਅਪਣਾ ਭੱਵਿਖ ਨਹੀਂ ਬਣਾ ਸਕਦਾ, ਉਹਨਾਂ ਕੇਂਦਰ ਸਰਕਾਰ ਤੋਂ ਇਹ ਯੋਜਨਾ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨਿਰਭੈ ਸਿੰਘ ਮਿਲਟੀ, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ,ਕੌਂਸਲਰ ਜਗਨੰਦਨ ਗੁਪਤਾ,ਬਲਾਕ ਸੰਮਤੀ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਸਹਿਤ ਕਾਂਗਰਸੀ ਵਰਕਰ ਹਾਜ਼ਰ ਸਨ।