ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨ ਵੱਖ-ਵੱਖ ਸਥਾਨਾਂ ਤੇ ਐਂਟੀ ਲਾਰਵੀਅਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਫੋਗਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਗਠਿਤ ਟੀਮਾਂ ਵੱਲੋਂ ਹਾਈ ਰਿਸਕ ਏਰੀਏ, ਸਲੱਮ ਏਰੀਏ, ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਸਟੋਰ ਕੀਤੇ ਜਾਂ ਖੜ੍ਹੇ ਹੋਏ ਪਾਣੀ ਵਿੱਚ ਐਂਟੀ ਲਾਰਵੀਅਲ ਸਪਰੇਅ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਦੇ ਹੋਣ ਵਾਲੇ ਲੱਛਣਾਂ ਤੇ ਇਸ ਤੋਂ ਬੱਚਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਘਰ-ਘਰ ਜਾ ਕੇ ਸਟੋਰ ਕੀਤੇ ਜਾਂ ਖੜ੍ਹੇ ਹੋਏ ਪਾਣੀ ਵਿੱਚ ਐਂਟੀ ਲਾਰਵੀਅਲ ਸਪਰੇਅ ਅਤੇ ਫੌਗਿੰਗ ਵੀ ਕਰਵਾਈ ਜਾ ਰਹੀ ਹੈ ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਖੂਨ ਦੀ ਮੁਫਤ ਜਾਂਚ ਕਰ ਕੇ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਇਆ ਜਾ ਸਕੇ।