11 September Ludhiana(ਅਮਰੀਸ਼ ਆਨੰਦ ) - ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਰਮਣੀਕ ਸੰਧੂ ਨੇ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆ ਵਰਤਨ ਤਾਂ ਜੋ ਆਪ ਅਤੇ ਆਪਣੇ ਪਰਿਵਾਰ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ । ਰਮਣੀਕ ਸੰਧੂ ਨੇ ਕਿਹਾ ਕੇ ਕੋਰੋਨਾ ਵਾਇਰਸ ਬਿਮਾਰੀ ਇੱਕ ਛੂਤ ਦੀ ਬਿਮਾਰੀ ਹੈ ਇਹ ਬਿਮਾਰੀ ਸਰੀਰਕ ਸੰਪਰਕ ਵਿੱਚ ਆਉਣ ਨਾਲ ਹੀ ਫੈਲਦੀ ਹੈ ਜੇਕਰ ਆਪਾ ਸਾਵਧਾਨੀਆਂ ਵਰਤਾਗੇ ਤਾਂ ਇਹ ਵਾਇਰਸ ਆਪਣੇ ਆਪ ਨਸ਼ਟ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਤਿੰਨ ਤਰੀਕੇ ਵਰਤ ਕੇ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਿਆਂ ਜਾ ਸਕਦਾ । ਉਨ੍ਹਾਂ ਦੱਸਿਆ ਕਿ ਪਹਿਲਾ ਕਿ ਘਰ ਤੋਂ ਬਾਹਰ ਜਨਤਕ ਥਾਵਾਂ ਤੇ ਜਾਂਦੇ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ, ਦੂਸਰਾ ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਂਦੇ ਸਮੇਂ ਦੂਸਰਿਆ ਤੋਂ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ, ਤੀਸਰਾ ਉਨਾਂ੍ਹ ਕਿਹਾ ਕਿ ਜਨਤਕ ਥਾਵਾਂ ਨੂੰ ਨਾ ਛੂਹਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਸੇਨੈਟਾਇਜ਼ਰ ਜਾਂ ਸਾਬਣ ਨਾਲ ਸਾਫ ਕਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਹੀ ਆਪਾ ਕੋਰੋਨਾ ਵਾਇਰਸ ਬਿਮਾਰੀ ਤੋਂ ਫਤਿਹ ਪ੍ਰਾਪਤ ਕਰ ਸਕਦੇ ਹਾਂ.