ਭਾਰਤੀਯ ਜਨਤਾ ਪਾਰਟੀ ਦੇ ਕਦ੍ਦਾਵਰ ਨੇਤਾ ਅਤੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਜੀ ਨੇ ਅੱਜ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਹੈ l ਸ੍ਰੀ ਜੇਟਲੀ 66 ਸਾਲ ਦੇ ਸਨ ਅਤੇ ਅੱਜ 12 ਵੱਜ ਕੇ 7 ਮਿੰਟ ਤੇ ਉਹਨਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਆਖਰੀ ਸਾਹ ਲਿੱਤਾ l ਉਹਨਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ 9 ਅਗਸਤ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ l ਸ੍ਰੀ ਜੇਟਲੀ ਦੇ ਦਿਹਾਂਤ ਤੇ ਦੇਸ਼ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਹਸਤੀਆਂ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੂਰੇ ਦੇਸ਼ ਵਿਚ ਸ਼ੋਕ ਦੀ ਲਹਿਰ ਹੈ l ਸ੍ਰੀ ਅਰੁਣ ਜੇਟਲੀ ਜੀ 2014 ਵਿਚ ਹੋਈਆਂ ਲੋਕ ਸਭਾ ਚੌਣਾਂ ਵਿਚ ਅੰਮ੍ਰਿਤਸਰ ਪਾਰਲੀਮੈਂਟਰੀ ਹਲਕੇ ਤੋਂ ਭਾਜਪਾ - ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਨ ਅਤੇ 2014 ਤੋਂ 2019 ਦੇ ਕਾਰਜਕਾਲ ਵਾਲੀ ਕੇਂਦਰ ਦੀ ਮੋਦੀ ਸਰਕਾਰ ਵਿਚ ਉਹ ਵਿੱਤ ਮੰਤਰੀ ਸਨ l