ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਡੀ.ਸੀਜ਼ ਨੇ ਸੋਮਵਾਰ ਤੋਂ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਨਲੌਕ-4 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਧਿਆਪਕਾਂ ਨਾਲ ਸਲਾਹ ਮਸ਼ਵਰਾ ਕਰਨ ਲਈ ਸਕੂਲ ਜਾਣ ਦੀ ਆਗਿਆ ਦੇ ਦਿੱਤੀ ਹੈ । ਆਦੇਸ਼ਾਂ ਅਨੁਸਾਰ ਵਿਦਿਆਰਥੀ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਪੜ੍ਹਾਈ ਨਾਲ ਸਬੰਧਤ ਗਤੀਵਿਧੀਆਂ ਲਈ ਸਕੂਲ ਜਾ ਸਕਣਗੇ । ਹਾਲਾਂਕਿ ਇਹ ਆਦੇਸ਼ ਕੰਟੇਨਮੈਂਟ ਜ਼ੋਨ ਵਿਚ ਲਾਗੂ ਨਹੀਂ ਹੋਣਗੇ । ਡੀ.ਸੀ. ਸ੍ਰ. ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਅੰਮ੍ਰਿਤਸਰ ਦੇ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ 8 ਸਤੰਬਰ ਨੂੰ ਜਾਰੀ ਕੀਤੀ ਗਈ ਐਸਓਪੀ ਦੀ ਪਾਲਣਾ ਕਰਦਿਆਂ ਬੱਚਿਆਂ ਨੂੰ ਸਕੂਲ ਜਾਣ ਦੀ ਆਗਿਆ ਦਿੱਤੀ ਜਾਏਗੀ ।