ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਅਚਨਚੇਤ ਚੈਕਿੰਗ

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਮਨੁੱਖੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ਜਾਵੇ। ਜ਼ਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਫਾਜ਼ਿਲਕਾ ਵਿਖੇ ਸ਼ਿਵ ਕ੍ਰਿਪਾ ਫਰੂਟਸ, ਗੁਰੂ ਕ੍ਰਿਪਾ ਫਰੂਟਸ, ਰਾਧਾ ਸਵਾਮੀ ਫਰੂਟਸ ਆਦਿ ਕੰਪਨਿਆਂ ਵਿੱਚ ਮੌਜੂਦ ਕੇਲੇ, ਸੇਬ, ਪਪੀਤੇ ਆਦਿ ਫਰੂਟਸ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦਾ ਅਣਵਿਗਿਆਣਕ ਪਾਉਚ ਨਹੀਂ ਪ੍ਰਾਪਤ ਹੋਇਆ। ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਫਲ ਵਿਕਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ਫਲਾਂ ਦੇ ਦੁਰਪਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਫਲ ਤਿਆਰ ਕਰਨ ਤੇ ਸਟੋਰ ਕਰਨ ਵਾਲਿਆ ਤੋਂ ਇਲਾਵਾ ਰਸਾਇਣ ਨਾ ਵਰਤਣ, ਸਬਜੀਆਂ ਅਤੇ ਫਲ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਮੰਡੀ ਸੁਪਰਵਾਈਜਰ ਰਜਿੰਦਰ ਕੁਮਾਰ, ਸੰਦੀਪ ਕੁਮਾਰ ਅਤੇ ਸੁਭਾਸ਼ ਚੰਦਰ ਆਦਿ ਹੋਜੂਦ ਸਨ।