ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੂੰ ਆਪਣੀ ਸੇਵਾਮੁਕਤੀ ਤੋਂ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ । ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਵਿਨੀ ਮਹਾਜਨ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ । ਸ੍ਰੀਮਤੀ ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਹੈ । ਉਹ 1987 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ । ਇਹ ਪਹਿਲਾ ਮੌਕਾ ਹੈ ਜਦੋਂ ਦੋ ਸੀਨੀਅਰ ਅਧਿਕਾਰੀ ਮਿਲ ਕੇ ਰਾਜ ਵਿਚ ਦੋਵੇਂ ਵੱਡੇ ਅਹੁਦਿਆਂ 'ਤੇ ਬਿਰਾਜਮਾਨ ਹਨ । ਸ੍ਰੀਮਤੀ ਵਿਨੀ ਮਹਾਜਨ ਦੇ ਪਤੀ ਸ੍ਰੀ ਦਿਨਕਰ ਗੁਪਤਾ ਪੰਜਾਬ ਦੇ ਡੀ.ਜੀ.ਪੀ. ਹਨ ।ਸ੍ਰੀਮਤੀ ਵਿਨੀ ਮਹਾਜਨ ਨੇ ਦੁਪਹਿਰ ਬਾਅਦ ਅਹੁਦਾ ਸੰਭਾਲ ਲਿਆ । ਉਹਨਾਂ ਨੂੰ ਸ੍ਰੀ ਕਰਨ ਅਵਤਾਰ ਸਿੰਘ ਨੇ ਚਾਰਜ ਦਿੱਤਾ । ਸ੍ਰੀਮਤੀ ਵਿਨੀ ਮਹਾਜਨ ਨੇ ਆਪਣੀ 33 ਸਾਲਾਂ ਦੀ ਸੇਵਾ ਵਿਚ ਕਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ । ਮੁੱਖ ਸਕੱਤਰ ਦਾ ਅਹੁਦਾ ਉਨ੍ਹਾਂ ਦੇ ਉੱਘੇ ਕਰੀਅਰ ਵਿਚ ਇਕ ਮੀਲ ਪੱਥਰ ਵਰਗਾ ਹੈ ।