ਦੋਰਾਹਾ,ਨਗਰ ਕੌਂਸਲ ਦੋਰਾਹਾ ਦੀਆਂ ਚੋਣਾਂ 'ਚ ਉਮੀਦਵਾਰ ਉਤਾਰਨ ਤੋਂ ਬਾਅਦ ਚੋਣ ਮੈਦਾਨ ਪੂਰੀ ਤਰ੍ਹਾਂ ਗਰਮਾ ਗਿਆ ਹੈ,ਦੋਰਾਹਾ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨੀਰਜ ਸ਼ਰਮਾ ਲਈ ਪ੍ਰਿੰਸੀਪਲ ਜਤਿੰਦਰ ਸ਼ਰਮਾ ਵੱਲੋਂ ਉਨ੍ਹਾਂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ,ਜਿਸ ਦੌਰਾਨ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ,ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਲੋਕਾਂ ਵੱਲੋਂ ਉਹਨਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਵਾਰਡ ਦੇ ਵੋਟਰ ਉਹਨਾਂ ਤੇ ਭਰੋਸਾ ਕਰਕੇ ਉਹਨਾਂ ਨੂੰ ਸੇਵਾ ਦਾ ਮੌਕਾ ਜਰੂਰ ਦੇਣਗੇ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਵਾਰਡ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਯਤਨ ਕਰਾਂਗਾ ਅਤੇ ਜਿੰਨੇ ਵੀ ਵਾਰਡ ਦੇ ਵਿਚ ਅਧੂਰੇ ਕੰਮ ਪਏ ਹਨ ਉਨਾਂ ਨੂੰ ਪਹਿਲ ਦੇ ਅਧਾਰ ’ਤੇ ਹਲ ਕਰਵਾਵਾਂਗਾ,ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਆਪਣੇ ਵਾਰਡ ਦੇ ਵਸਨੀਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਚੋਣ ਜਿੱਤਣ ਉਪਰੰਤ ਆਪਣੇ ਵਾਰਡ ਵਿੱਚ ਵਿਕਾਸ ਦੀ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ.