ਕਪੂਰਥਲਾ, ਅਮਰੀਸ਼ ਆਨੰਦ, ਘੱਟ ਰਹੇ ਆਕਸੀਜਨ ਲੈਵਲ ਨੂੰ ਦੇਖਦੇ ਹੋਏ ਹਰ ਇਨਸਾਨ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਅੱਜ ਪ੍ਰੈਸ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਉੱਘੀ ਸਮਾਜ ਸੇਵਿਕਾ ਕੈਬਰਿਜ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਅੰਗਰੇਜ਼ੀ ਵਿਭਾਗ ਦੇ ਮੁੱਖੀ ਤੇ ਸੀਨੀਅਰ ਕੋਡੀਨੇਟਰ "ਮੈਡਮ ਮੰਜੂ ਅਰੋੜਾ"ਨੇ ਕਿਹਾ, ਜਿਵੇਂ ਕਿ ਅਸੀਂ ਚੰਗੀ ਤਰਾਂ ਜਾਣਦੇ ਹਾਂ ਕਿ ਅੱਜ ਕਲ ਸਾਰੇ ਸੰਸਾਰ ਵਿਚ ਕਰੋਨਾ ਵਰਗੀ ਖ਼ਤਰਨਾਕ ਬਿਮਾਰੀ ਫੈਲੀ ਹੋਈ ਹੈ,ਜਿਸ ਤੋਂ ਬੱਚਨ ਲਈ ਅਸੀਂ ਆਪਣੇ ਮੂੰਹ ਤੇ ਮਾਸਕ ਲਗਾ ਰਹੇ ਹਾਂ ਇਸ ਲਈ ਸਾਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਕਿ ਸਾਨੂੰ ਆਪਣੇ ਵਾਤਾਵਰਨ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਅਸੀਂ ਆਕਸੀਜਨ ਦੇਣ ਵਾਲੇ ਰੁੱਖਾਂ ਦੀ ਸਾਂਭ ਸੰਭਾਲ ਨਹੀਂ ਕਰਦੇ ਤੇ ਉਹ ਸਮਾਂ ਦੂਰ ਨਹੀਂ ਕਿ ਸਾਡੇ ਸਮਾਜ ਵਿਚ ਬਹੁਤ ਸਾਰੀਆਂ ਸਾਹ ਦੀਆ ਬਿਮਾਰੀਆਂ ਫੈਲ ਸਕਦੀਆਂ ਹਨ,ਇਸ ਲਈ ਸਾਨੂੰ ਹੁਣ ਤੋਂ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਸੋਚਣਾ ਚਾਹੀਦਾ ਹੈ ਤੇ ਆਪਣੇ ਘਰਾਂ ਬਾਲਕੋਣੀਆਂ,ਮਹੁੱਲੇ ਵਿਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ,ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਬੱਚਿਆਂ ਨੂੰ ਵੀ ਚੰਗੇ ਵਾਤਾਵਰਣ ਵਾਰੇ ਜਾਗਰੂਕ ਕਰਨਾ ਚਾਹੀਦਾ ਹੈ,ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਘਰਾਂ ਪਾਰਕਾਂ ਵਿਚ ਹਰੇ ਭਰੇ ਫਲਦਾਰ ਬੂਟੇ ਲਗਾਓ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾਵੇ. ਮੈਡਮ ਮੰਜੂ ਅਰੋੜਾ ਨੇ ਕਿਹਾ ਕੇ ਪ੍ਰਦੂਸ਼ਤ ਵਾਤਾਵਰਣ ਕਾਰਨ ਅੱਜ ਦਾ ਮਨੁੱਖ ਬਹੁਤ ਹੀ ਭਿਆਨਕ ਬਿਮਾਰੀਆਂ ਦੀ ਜਕੜ ਵਿੱਚ ਹੈ। ਸਾਨੂੰ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖ-ਭਾਲ ਵੀ ਆਪਣੇ ਬੱਚਿਆਂ ਦੀ ਤਰਾਂ ਕਰਨੀ ਜਰੂਰੀ ਹੈ।ਉਹਨਾਂ ਕਿਹਾ ਕਿ ਬੁਰੀ ਤਰ੍ਹਾਂ ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਕਰਨ ਅਤੇ ਅਨੇਕਾਂ ਹੀ ਜੀਵ, ਜੰਤੂ ਅਤੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕੀਏ.