ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਲੈਣ ਲਈ ਨਿਯਮਾਂ ਵਿੱਚ ਸੋਧ ਦੀ ਪ੍ਰਵਾਨਗੀ ਦੇ ਫੈਸਲੇ ਖਿਲਾਫ ਮੀਮਸਾ ਪਿੰਡ ਵਿੱਚ ਰੋਸ ਰੈਲੀ

ਧੂਰੀ,3 ਦਸੰਬਰ (ਮਹੇਸ਼ ਜਿੰਦਲ) ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਵਿਲੇਜ ਕਾਮਨ ਲੈਂਡ ਰੈਗੂਲੇਸ਼ਨ ਐਕਟ 1964 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਵਾਲੇ ਫੈਸਲੇ ਨੂੰ ਮਜ਼ਦੂਰ ਅਤੇ ਕਿਸਾਨ ਵਿਰੋਧੀ ਫ਼ੈਸਲਾ ਐਲਾਨ ਦੇ ਹੋਇਆ ਪਿੰਡ ਮੀਮਸਾ ਵਿੱਚ ਰੋਸ ਰੈਲੀ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸੈਕਟਰੀ ਬਲਜੀਤ ਸਿੰਘ ਨੇ ਕਿਹਾ ਕੀ ਪੰਚਾਇਤੀ ਜ਼ਮੀਨਾਂ ਵਿੱਚੋਂ ਤੀਜੇ ਹਿੱਸੇ ਦੀ ਜ਼ਮੀਨ ਲਈ ਪੇਂਡੂ ਦਲਿਤ ਮਜ਼ਦੂਰ ਆਪਣੇ ਹੱਕਾਂ ਦੇ ਲਈ ਆਪਣੀ ਜਾਨ ਮਾਲ ਦੀ ਪਰਵਾਹ ਨਾ ਕਰਦਿਆਂ ਹੋਇਆਂ ਆਪਣੇ ਹੱਕਾਂ ਦੀ ਰਾਖੀ ਕਰਦਿਆਂ ਹੋਇਆਂ ਤਿੱਖਾ ਸੰਘਰਸ਼ ਕਰਦੇ ਆ ਰਹੇ ਹਨ ਉਨ੍ਹਾਂ ਕਿਹਾ ਜ਼ਮੀਨ ਦੱਬੇ ਕੁਚਲੇ ਦਲਿਤ ਲੋਕਾਂ ਦੇ ਮਾਣ ਸਨਮਾਨ ਨੂੰ ਬਹਾਲ ਕਰਨ ਦਾ ਇੱਕੋ ਇੱਕ ਸਾਧਨ ਹੈ।ਪਰ ਇੱਥੋਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਦੇ ਨਾਂ ਤੇ ਲੈਂਡ ਬੈਂਕਾਂ ਕਾਇਮ ਕਰਕੇ ਪਿੰਡਾਂ ਵਿਚਲੀਆਂ ਸ਼ਾਮਲਾਟ ਜ਼ਮੀਨਾਂ ਨੂੰ ਹੜੱਪਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।ਅਸਲ ਵਿੱਚ ਪੰਜਾਬ ਸਰਕਾਰ ਅਖੌਤੀ ਵਿਕਾਸ ਦੇ ਨਾਂ ਉੱਪਰ ਪੇਂਡੂ ਦਲਿਤ ਮਜ਼ਦੂਰਾਂ ਅਤੇ ਕਿਸਾਨਾਂ ਦਾ ਵਿਨਾਸ਼ ਕਰਨ ਲਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੇਂਡੂ ਦਲਿਤ ਮਜ਼ਦੂਰ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਤੇ ਸਾਂਝੇ ਤੌਰ ਉੱਤੇ ਮੰਗਦੇ ਨੇ ਤੇ ਜ਼ਮੀਨ ਮੰਗਣ ਤੇ ਦਲਿਤਾਂ ਉੱਪਰ ਕੁੱਟਮਾਰ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਮੰਤਰੀਆਂ ਅਤੇ ਕੰਪਨੀਆਂ ਨੂੰ ਜ਼ਮੀਨਾਂ ਦੇਣ ਲਈ ਰਾਹ ਖੋਲ੍ਹੇ ਜਾ ਰਹੇ ਹਨ ਇਹ ਸਰਾਸਰ ਧੱਕੇਸ਼ਾਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਮਸਾ ਵਿੱਚ ਰੋਸ਼ ਰੈਲੀ ਕਰਦਿਆਂ ਕਿਹਾ ਕਿ ਇਹ ਰੋਸ ਰੈਲੀਆਂ ਦਾ ਸਿਲਸਿਲਾ ਸੰਗਰੂਰ ਜ਼ਿਲ੍ਹੇ ਦੇ ਵੱਖ - ਵੱਖ ਪਿੰਡਾਂ ਵਿੱਚ ਸ਼ੁਰੂ ਕੀਤਾ ਜਾਵੇਗਾ।ਇਸ ਸਮੇਂ ਪਿੰਡ ਆਗੂ ਦਰਸ਼ਨ ਸਿੰਘ,ਸੀਤਾ ਸਿੰਘ, ਰਾਜਵਿੰਦਰ ਕੌਰ ਅਤੇ ਕਰਤਾਰ ਸਿੰਘ ਸ਼ਾਮਿਲ ਸਨ । ਅੰਤ ਵਿੱਚ ਰੈਲੀ ਦੀ ਸਮਾਪਤੀ ਜ਼ੋਰਦਾਰ ਨਾਅਰਿਆਂ ਨਾਲ ਕੀਤੀ ਗਈ ।