ਉਦਯੋਗ ਨੂੰ ਵਿਸ਼ੇਸ਼ ਪੈਕੇਜ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਗਿਆ ਪੱਤਰ l

ਫੋਕਲ ਪੁਆਇੰਟ ਇੰਡਸਟਰੀ ਵੈਲਫੇਅਰ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਉਦਯੋਗ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ ਹੈ । ਐਸੋਸੀਏਸ਼ਨ ਦੇ ਮੁਖੀ ਸ੍ਰੀ ਸੁਦੀਪ ਖੋਸਲਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਪੱਤਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਜੀ ਅਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਨਿਤਿਨ ਗਡਕਰੀ ਜੀ ਨੂੰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਅੱਜ ਪੂਰਾ ਦੇਸ਼ ਅਤੇ ਦੁਨੀਆ ਕੋਰੋਨਾ ਵਾਇਰਸ ਨਾਲ ਲੜ ਰਹੇ ਹਨ । ਐਸੋਸੀਏਸ਼ਨ ਦੀ ਮੰਗ ਹੈ ਕਿ ਸਰਕਾਰ ਬੈਂਕਾਂ ਨੂੰ ਹਦਾਇਤ ਕਰੇ ਕਿ ਅਗਲੇ ਛੇ ਮਹੀਨਿਆਂ ਤੱਕ ਕੋਈ ਵੀ ਬੈਂਕ ਵਪਾਰੀਆਂ ਦੀ ਸੀ.ਸੀ. ਦੀ ਹੱਦ ਉੱਤੇ ਪੈਣ ਵਾਲੇ ਵਿਆਜ ਨੂੰ ਨਾਂ ਕੱਟੇ । ਇਸਦੇ ਨਾਲ ਹੀ ਸਾਰੇ ਵਪਾਰੀਆਂ ਨੂੰ ਈਪੀਐਫ ਸਕੀਮ ਦਾ ਲਾਭ ਮਿਲਣਾ ਚਾਹੀਦਾ ਹੈ l ਉਦਯੋਗ ਨੂੰ ਇੱਕ ਸਾਲ ਲਈ ਮੁਫਤ ਬਿਜਲੀ ਮਿਲਣੀ ਚਾਹੀਦੀ ਹੈ l ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿਚ ਉਦਯੋਗਾਂ ਨੂੰ 10 ਤੋਂ 15 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਿੱਤੇ ਜਾਣ । ਸ੍ਰੀ ਖੋਸਲਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਰਕਾਰ ਉਦਯੋਗ ਜਗਤ ਨੂੰ ਸਹਾਰਾ ਦਵੇ ਤਾਂ ਜੋ ਉਦਯੋਗ ਮੁੜ ਜਲਦ ਤੋਂ ਆਬਾਦ ਹੋਵੇ l