ਦੋਰਾਹਾ,18 ਫਰਵਰੀ (ਅਮਰੀਸ਼ ਆਨੰਦ)- ਸੰਯੁਕਤ ਕਿਸਾਨ ਮੋਰਚੇ ਦੇ ਸੱਦ 'ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਦੋਰਾਹੇ ਰੇਲਵੇ ਸਟੇਸ਼ਨ ਵਿਖੇ ਕਿਸਾਨਾਂ ਵਲੋਂ ਰੇਲਵੇ ਟਰੈਕ 'ਤੇ ਧਰਨਾ ਲਾਇਆ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦਿੱਲੀ ਬਾਰਡਰਾਂ ਵਿਖੇ ਚੱਲ ਰਹੇ ਅੰਦੋਲਨ ਦੀ ਵੱਧ ਤੋਂ ਵੱਧ ਹਮਾਇਤ ਕਰਨ ਲਈ ਆਮ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਏ। ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਇੱਥੇ ਪੁਲਿਸ ਵੀ ਤਾਇਨਾਤ ਸੀ.