ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ।
- ਪੰਜਾਬ
- 24 Feb,2019
ਤਲਵੰਡੀ ਸਾਬੋ, 24 ਫਰਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਸਿੱਖਿਆ ਪ੍ਰਾਪਤ ਕਰ ਰਹੇ ਬਾਰਵੀਂ ਜਮਾਤ ਨੂੰ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੌਰਾਨ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਤੇ ਅਤੇ ਬਾਰਵੀਂ ਜਮਾਤ ਵਲੋਂ ਅਧਿਆਪਕਾਂ ਤੇ ਕੁਮੈਂਟ ਲਗਾਏ ਗਏ। ਇਸ ਮੌਕੇ ਜਿਥੇ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਸਿੱਧੂ ਵੱਲੋਂ ਸਕੂਲ ਚੋਂ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਸਫਲਤਾ ਲਈ ਅਸ਼ੀਰਵਾਦ ਦਿੱਤਾ ਉੱਥੇ ਸਕੱਤਰ ਮੈਡਮ ਪਰਮਜੀਤ ਕੌਰ ਜਗਾ ਨੇ ਸਫਲਤਾ ਦੀ ਕਾਮਨਾ ਕਰਦੇ ਹੋਏ ਵਿਦਿਆਰਥੀਆਂ ਵਲੋਂ ਆਯੋਜਿਤ ਪਾਰਟੀ ਲਈ ਧੰਨਵਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪਾਰਟੀ ਦੌਰਾਨ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ਼, ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀ ਹਾਜ਼ਰ ਸਨ।
Posted By:
