ਦੋਰਾਹਾ,(ਆਨੰਦ)ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਸਾਬਕਾ ਮੰਤਰੀ ਸ. ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਬੇਟੇ ਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਪੰਜਾਬ ਦੀ ਨਵੀਂ ਕੈਬਨਿਟ ਵਿਚ ਮੰਤਰੀ ਬਣਾਉਣ 'ਤੇ ਕਾਂਗਰਸ ਦੀ ਹਾਈ ਕਮਾਂਡ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਪਿ੍ਅੰਕਾ ਗਾਂਧੀ, ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਇੰਚਾਰਜ ਹਰੀਸ਼ ਰਾਵਤ, ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਅਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਦੋਰਾਹਾ ਦੇ ਟਕਸਾਲੀ ਤੇ ਸੀਨੀਅਰ ਕਾਂਗਰਸੀ ਆਗੂ ਡਾ.ਜੇ ਐਲ ਆਨੰਦ ਵਲੋਂ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਡਾ.ਆਨੰਦ ਨੇ ਕਿਹਾ ਕਿ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਰਗੇ ਪੜ੍ਹੇ ਲਿਖੇ, ਸਮਝਦਾਰ ਆਗੂ ਨੂੰ ਮੰਤਰੀ ਲਗਾਉਣਾ ਬਹੁਤ ਹੀ ਸ਼ਲਾਘਾ ਯੋਗ ਫ਼ੈਸਲਾ ਹੈ,ਵਿਧਾਇਕ ਕੋਟਲੀ ਦੇ ਮੰਤਰੀ ਬਣਨ ਨਾਲ ਹਲਕਾ ਖੰਨਾ, ਪਾਇਲ, ਸਮਰਾਲਾ, ਸਾਹਨੇਵਾਲ, ਅਤੇ ਹੋਰ ਹਲਕੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ |