ਪੰਜਾਬ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਜਟਾਣਾ ਨੇ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ।

ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਅੱਜ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਹਲਕੇ ਦੇ ਵਰਕਰ ਵੀ ਮੌਜੂਦ ਸਨ। ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਸਿੰਘ ਜਟਾਣਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫਸਲਾਂ ਦੀ ਖਰੀਦ ਦੇ ਨਾਲ-ਨਾਲ ਫਸਲਾਂ ਦੀ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਜ਼ਿਆਦਾ ਦੇਰ ਤੱਕ ਰੁਕਣਾ ਨਾ ਪਵੇ।ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਤੇ ਤੁਰੰਤ ਸਬੰਧਿਤ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਦਿਸ਼ਾ-ਨਿਰੇਦਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਪਿਛਲੀ ਅਕਾਲੀ-ਭਾਜਪਾ ਦੀ ਸਰਕਾਰ ਵਾਗੂੰ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੀ ਕਿਸਾਨੀ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ।ਦੌਰੇ ਉਪਰੰਤ ਉਨ੍ਹਾਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਸੰਧੂ, ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰੰਚਾਇਤ ਤਲਵੰਡੀ ਸਾਬੋ, ਬਲਵੀਰ ਸਿੰਘ ਲਾਲੇਆਣਾ, ਮਨਜੀਤ ਸਿੰਘ ਲਾਲੇਆਣਾ, ਦਿਲਪ੍ਰੀਤ ਸਿੰਘ ਜਗਾ ਤੇ ਜਸਕਰਨ ਸਿੰਘ ਗੁਰੂਸਰ ਪ੍ਰਬੰਧਕੀ ਮੈਂਬਰ ਟਰੱਕ ਯੂਨੀਅਨ ਤਲਵੰਡੀ ਸਾਬੋ, ਅੰਮ੍ਰਿਤਪਾਲ ਸਿੰਘ ਕਾਕਾ, ਕੌਂਸਲਰ ਹਰਬੰਸ ਸਿੰਘ, ਅਜ਼ੀਜ਼ ਖਾਨ, ਬਲਕਰਨ ਸਿੰਘ ਤੇ ਲੱਖਾ ਸਿੰਘ,ਮਨਦੀਪ ਸਿੰਘ ਨੰਬਰਦਾਰ ਨੰਗਲਾ, ਇਕਬਾਲ ਸਿੰਘ ਸਿੱਧੂ, ਰਾਜਾ ਨਸੀਬਪੁਰਾ, ਹੈਪੀ ਜੀਵਨ ਸਿੰਘ ਵਾਲਾ, ਲੀਲਾ ਮਾਹੀਨੰਗਲ, ਬੰਟੀ ਬੰਗੀ ਰੁਲਦੂ , ਗੁਰਜੀਤ ਸਿੰਘ ਗੁਰੂਸਰ, ਰਾਜਵਿੰਦਰ ਸਿੰਘ ਸੰਗਤ, ਬਲਜਿੰਦਰ ਸਿੰਘ ਬਹਿਮਣ, ਪਲਵਿੰਦਰ ਸਿੰਘ ਖਾਲਸਾ, ਫੂਡ ਸਪਲਾਈ ਇੰਸਪੈਕਟਰ ਸਰਦਾਰਾ ਸਿੰਘ, ਗੁਰਪ੍ਰੀਤ ਸਿੰਘ ਕੀਪਾ, ਜਸਵੰਤ ਸਿੰਘ ਲੀਲਾ, ਅਰੁਣ ਕੁਮਾਰ ਕੋਕੀ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।