ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਅਤੇ ਪਾਰਟੀ ਵੱਲੋਂ ਸਪੋਕਸਪਰਸਨ ਦੀ ਸੇਵਾ ਮਿਲਣ ਉਪਰੰਤ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇ ਸਾਥੀਆਂ ਨਾਲ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਅਸਥਾਨ 'ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ' ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਅਰਦਾਸ ਕੀਤੀ ।ਸ੍ਰ. ਮੈਣੀ ਨੇ ਕਿਹਾ ਕਿ ਉਹ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈਣ ਆਏ ਹਨ । ਉਹਨਾਂ ਕਿਹਾ ਕਿ ਜੋ ਸੇਵਾ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਨੂੰ ਦਿੱਤੀ ਹੈ ਉਸ ਨੂੰ ਉਹ ਪੂਰੀ ਤਨ-ਦੇਹੀ ਨਾਲ ਨਿਭਾ ਸਕਣ ।ਇਸ ਮੌਕੇ ਤੇ ਐਡਵੋਕੇਟ ਸੰਦੀਪ ਸਿੰਘ ਭੁੱਲਰ, ਅਮਨਦੀਪ ਸਿੰਘ ਚੰਦੀ, ਨਿਰਮਲ ਸਿੰਘ ਗਿੰਨੀ ਭਾਟੀਆ, ਜਸਪ੍ਰੀਤ ਸਿੰਘ, ਜਗਜੀਤ ਸਿੰਘ ਬੱਲ, ਸਤਪਾਲ ਸਿੰਘ ਮੁਹਾਰ, ਸਿਮਰਦੀਪ ਸਿੰਘ, ਕਰਨਜੀਤ ਸਿੰਘ, ਵਨੀਤ ਭਨੋਟ, ਦੀਪਕ ਖੁੱਲਰ, ਪ੍ਰਦੀਪ ਸਿੰਘ, ਪੰਕਜ ਪੰਡਿਤ, ਅਮਨਵੀਰ ਸਿੰਘ ਆਦਿ ਮੌਜੂਦ ਸਨ ।