ਜਾਅਲੀ ਵੋਟਾਂ ਬਾਰੇ ਅਕਾਲੀ ਦਲ ਵੱਲੋਂ ਗੁਰਦੁਆਰਾ ਚੋਣ ਕਮਿਸ਼ਨ ਕੋਲ ਜਾਂਚ ਦੀ ਮੰਗ
- ਪੰਜਾਬ
- 22 Jan,2025
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਇਕੱਤਰਤਾ ਕੀਤੀ ਗਈ। ਇਸ ਮੀਟਿੰਗ ਵਿੱਚ ਨਵੀਂ ਬਣੀ ਗੁਰਦੁਆਰਾ ਵੋਟਾਂ ਦੇ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਹੋਈ ਧਾਂਦਲੀ ਦੇ ਮਾਮਲੇ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਆਪ ਸਰਕਾਰ 'ਤੇ ਇਲਜ਼ਾਮ ਲਗਾਇਆ ਕਿ ਸਰਕਾਰ ਦੀ ਮਿਲੀਭੁਗਤ ਨਾਲ ਹਰ ਹਲਕੇ ਵਿੱਚ ਹਜਾਰਾਂ ਗੈਰ ਸਿੱਖਾਂ ਦੀਆਂ ਜਾਅਲੀ ਵੋਟਾਂ ਬਣਾਈ ਗਈਆਂ ਹਨ।
ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਚੋਣ ਕਮਿਸ਼ਨ ਕੋਲ ਇਸ ਮਾਮਲੇ ਬਾਰੇ ਸਰਕਾਰੀ ਤੌਰ ‘ਤੇ ਸ਼ਿਕਾਇਤ ਦਰਜ ਕਰਵਾਏਗਾ। ਨਾਲ ਹੀ, ਜਾਅਲੀ ਵੋਟਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਇਸੇ ਪ੍ਰਕਿਰਿਆ ਵਿੱਚ ਸ਼੍ਰੋਮਣੀ ਕਮੇਟੀ ਦੀ ਚੋਣ ਪੱਤਰਕਾਰੀ ਦੀ ਸਾਫ਼ਸੁਥਰੀਤਾ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ। ਮੀਟਿੰਗ ਵਿੱਚ ਜ਼ੋਰ ਦਿੱਤਾ ਗਿਆ ਕਿ ਗੁਰਦੁਆਰਾ ਪ੍ਰਬੰਧਨ ਅਤੇ ਚੋਣ ਪ੍ਰਕਿਰਿਆ ਵਿੱਚ ਪੂਰਨ ਪਾਰਦਰਸ਼ੀਤਾ ਹੋਣੀ ਚਾਹੀਦੀ ਹੈ।
Posted By: Gurjeet Singh
Leave a Reply