-
ਪੰਥਕ ਮਸਲੇ ਅਤੇ ਖ਼ਬਰਾਂ
-
Sun Aug,2020
ਤਲਵੰਡੀ ਸਾਬੋ, 9 ਅਗਸਤ (ਗੁਰਜੰਟ ਸਿੰਘ ਨਥੇਹਾ)- ਤੇਲ ਕੀਮਤਾਂ ‘ਚ ਹੋਏ ਅਥਾਹ ਵਾਧੇ ਤੇ ਜ਼ਰੂਰਤਮੰਦਾਂ ਦੇ ਕੱਟੇ ਗਏ ਨੀਲੇ ਕਾਰਡਾਂ ਦੀ ਬਹਾਲੀ, ਸ਼ਗਨ ਸਕੀਮ ਅਤੇ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਵਜ਼ੀਫ਼ੇ ਨਾ ਦੇਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਵਲੋਂ ਸੂਬਾ ਪੱਧਰੀ ਰੋਸ ਮੁਜ਼ਾਹਰੇ ਕਰੇ ਜਾ ਰਹੇ ਹਨ ਇਸੇ ਲੜੀ ਦੇ ਤਹਿਤ ਅੱਜ ਤਲਵੰਡੀ ਸਾਬੋ ਅੰਦਰ ਐਸ ਸੀ ਵਿੰਗ ਦੇ ਅਕਾਲੀ ਲੀਡਰਾਂ ਤੇ ਵਰਕਰਾਂ ਵਲੋਂ ਸੂਬਾ ਸਰਕਾਰ ਖਿਲਾਫ਼ ਸਰਕਾਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤਹਿਤ ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਹਲਕੇ ਦੇ ਪਿੰਡਾਂ ਤੇ ਸ਼ਹਿਰ ਦੇ ਵੱਖ-ਵੱਖ ਸੱਤ ਸਰਕਲਾਂ ਵਿੱੱਚ ਐੱਸ ਸੀ ਵਿੰਗ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਦਿਆਂ ਮੌਜੂਦਾ ਕਾਂਗਰਸ ਸਰਕਾਰ ਨੂੰ ਹਰ ਫ਼ਰੰਟ ਤੋਂ ਘੇਰਿਆ। ਇਸ ਮੌਕੇ ਹਲਕੇ ਦੇ ਪਿੰਡਾਂ ਤੇ ਸ਼ਹਿਰ ਦੇ ਐੱਸ ਸੀ ਅਕਾਲੀ ਵਰਕਰਾਂ ਨੇ ਹਿੱਸਾ ਲਿਆ ਤੇ ਮੌਜੂਦਾ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਹੁੰ ਖਾ ਕੇ ਚਾਰ ਮਹੀਨਿਆਂ ਵਿੱਚ ਨਸ਼ਾ ਬੰਦ ਕਰਨ ਵਾਲੇ ਕੈਪਟਨ ਨੂੰ ਨਕਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦਾ ਕਾਤਲ ਦੱਸਿਆ। ਉਨ੍ਹਾਂ ਕਿਹਾ ਕੀ ਜੇਕਰ ਕੈਪਟਨ ਸਰਕਾਰ ਚਾਰ ਸਾਲਾਂ ਵਿੱਚ ਨਸ਼ੇ ਨੂੰ ਠੱਲ੍ਹ ਪਾਉਣ ਦਾ ਯਤਨ ਕਰਦੀ ਤਾਂ ਅੱਜ ਸੈਂਕੜੇ ਲੋਕ ਨਕਲੀ ਸ਼ਰਾਬ ਨਾਲ ਨਾ ਮਰਦੇ। ਇਹਨਾਂ ਰੋਸ ਧਰਨਿਆਂ ਮੌਕੇ ਜਿੱਥੇ ਅਕਾਲੀ ਦਲ ਦੇ ਐੱਸ ਸੀ ਵਿੰਗ ਦੇ ਆਗੂਆਂ, ਵਰਕਰਾਂ ਨੇ ਸ਼ਮੂਲੀਅਤ ਕੀਤੀ ਉਥੇ ਪਿੰਡਾਂ ਦੇ ਐੱਸ ਸੀ ਪਰਿਵਾਰਾਂ ਵਲੋਂ ਵੀ ਪ੍ਰਦਰਸ਼ਨ ਕੀਤਾ ਗਿਆ।