ਪਟਨਾ, ਆਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਲਈ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਪਟਨਾ 'ਚ ਭਾਜਪਾ ਦਾ 'ਸੰਕਲਪ ਪੱਤਰ' (ਚੋਣ ਮਨੋਰਥ ਪੱਤਰ) ਜਾਰੀ ਕੀਤਾ। ਭਾਜਪਾ ਨੇ ਆਪਣੇ ਸੰਕਲਪ ਪੱਤਰ 'ਚ 11 ਸੰਕਲਪ ਕੀਤੇ ਹਨ। ਇਨ੍ਹਾਂ 'ਚ ਸਭ ਤੋਂ ਪਹਿਲਾਂ ਸੰਕਲਪ ਇਹ ਹੈ ਕਿ ਜੇਕਰ ਭਾਜਪਾ ਸੱਤਾ 'ਚ ਆਉਂਦੀ ਹੈ ਤਾਂ ਬਿਹਾਰ 'ਚ ਕੋਰੋਨਾ ਵੈਕਸੀਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਭਾਜਪਾ ਨੇ ਆਪਣੇ ਸੰਕਲਪ ਪੱਤਰ 'ਚ 19 ਲੱਖ ਨੌਕਰੀਆਂ ਦੇਣ ਦਾ ਵੀ ਵਾਅਦਾ ਕੀਤਾ ਹੈ।