ਪੰਜਾਬ ਦੇ ਸਾਬਕਾ ਉਪ- ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਇਸ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ । 14 ਦਸੰਬਰ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਭਾਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਹ ਚੋਣ ਚ ਪੰਜਾਬ ਦੇ ਸਾਰੇ 117 ਹਲਕਿਆਂ ਦੇ ਨਾਲ ਹੀ ਹੋਰ ਰਾਜਾਂ ਦੇ ਮਿਲਾ ਕੇ ਕੁੱਲ 600 ਡੈਲੀਗੇਟ ਨੇ ਹਿੱਸਾ ਲਿੱਤਾ l ਸ੍ਰ. ਸੁਖਬੀਰ ਸਿੰਘ ਬਾਦਲ ਇਸ ਵਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ ਅਤੇ ਇਸ ਵਾਰ ਉਹਨਾਂ ਦੀ ਹੈਟ੍ਰਿਕ ਹੈ । ਭਾਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ੍ਰ. ਬਲਵਿੰਦਰ ਸਿੰਘ ਭੂੰਦੜ ਨੇ ਸ੍ਟੇਜ ਤੋਂ ਨਤੀਜੇ ਦਾ ਐਲਾਨ ਕਰਦੇ ਹੋਏ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ l ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ l ਦੇਸ਼ ਵਿਦੇਸ਼ ਤੋਂ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਵਧਾਈ ਸੰਦੇਸ਼ ਪ੍ਰਾਪਤ ਹੋ ਰਹੇ ਹਨ l