ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਚ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਕੀਤੀ ਸ਼ਮੂਲੀਅਤ।

ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾਂ ਪੰਜਾਬ ਵੱਲੋਂ 25 ਅਗਸਤ ਤੱਕ ਆਪਣੀਆਂ ਮੰਗਾਂ ਦਾ ਸਰਕਾਰ ਤੋਂ ਨੋਟੀਫਿਕੇਸ਼ਨ ਜਾਰੀ ਕਰਵਾਉਣ ਸਬੰਧੀ ਇੱਕ ਅਹਿਮ ਮੀਟਿੰਗ ਤਲਵੰਡੀ ਸਾਬੋ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੰਸਥਾ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਸਮੇਤ ਕਈ ਜਿਲ੍ਹਿਆਂ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਮੀਟਿੰਗ ਨੂੰ ਸਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਭਾਰਤ ਦੇਸ਼ ਨੂੰ ਅਜਾਦ ਕਰਵਾਉਣ ਵਾਲਿਆਂ ਦੇ ਵਾਰਸ ਉਨ੍ਹਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝੇ ਹਨ ਤੇ ਜਥੇਬੰਦੀ ਵੱਲੋਂ ਸਰਕਾਰ ਪਾਸੋ ਆਪਣੀਆਂ ਮੰਗਾਂ ਮੰਨਵਾਉਣ ਸਬੰਧੀ ਸੰਘਰ੍ਹ ਵੀ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਜੇਕਰ ਮੰਗਾਂ ਨਾ ਮੰਨੀਆਂ ਤਾਂ 1 ਸਤੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਅਗਲੀ ਰਣਨੀਤੀ ਤਿਆਰ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਮੇਜਰ ਸਿੰਘ, ਜਸਵੰਤ ਸਿੰਘ ਮਾਨਸਾ, ਨਿਰਭੈਅ ਸਿੰਘ ਜੇਠੂਕੇ, ਸਵਰਨ ਸਿੰਘ ਘੜੈਲੀ, ਯੁੱਧਵੀਰ ਸਿੰਘ ਫੁਲੋਖਾਰੀ ਬਲਾਕ ਪ੍ਰਧਾਨ, ਹਰਨਰੈਣ ਸਿੱਧੂ ਮਲਕਾਣਾ ਖਜਾਨਚੀ, ਕਾਰੁਜਕਾਰਨੀ ਮੈਂਬਰ ਜਗਦੀਪ ਸਿੰਘ ਸ਼ੇਖਪੁਰਾ, ਜਥੇਬੰਦਕ ਸਕੱਤਰ ਪਰਮਜੀਤ ਸ਼ੇਖੁਪਰਾ ਆਦਿ ਸਮੇਤ ਹੋਰ ਮੈਂਬਰ ਵੱਡੀ ਗਿਣਤੀ ਚ ਹਾਜਰ ਸਨ।