ਧੂਰੀ,15 ਅਕਤੂਬਰ (ਮਹੇਸ਼ ਜਿੰਦਲ) ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਅੰਤਰ ਸਕੂਲ ਸਾਇੰਸ ਮੇਲਾ ਲਾਇਆ ਗਿਆ। ਜਿਸ ਵਿਚ ਮਾਡਰਨ ਗਰੁੱਪ ਅਧੀਨ ਚੱਲਦੇ ਨਾਲ ਮਾਲੇਰਕੋਟਲਾ,ਸ਼ੇਰਗੜ ਚੀਮਾ,ਭੀਖੀ ਅਤੇ ਧੂਰੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਚਾਰ ਗਰੁੱਪਾਂ ਜੂਨੀਅਰ-1,ਜੂਨੀਅਰ-2, ਸੀਨੀਅਰ ਅਤੇ ਸੀਨੀਅਰ ਸੈਕੰਡਰੀ ਗਰੁੱਪਾਂ ਦੇ ਵਿਦਿਆਰਥੀਆਂ ਦਰਮਿਆਨ ਕਰਵਾਇਆ ਗਿਆ। ਇਸ ਵਿਚ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਾਇੰਸ ਨਾਲ ਸਬੰਧਿਤ ਵੱਖ-ਵੱਖ ਤਰਾਂ ਦੇ ਮਾਡਲ ਬਣਾ ਕੇ ਪੇਸ਼ ਕੀਤੇ ਗਏ। ਸਕੂਲ ਦੇ ਪਿ੍ਰੰਸੀਪਲ ਗੁਰਵਿੰਦਰ ਕੌਰ ਨੇ ਬਾਹਰੋਂ ਆਏ ਹੋਏ ਸਾਰੇ ਵਿਦਿਆਰਥੀਆਂ ਅਤੇ ਨੁਮਾਇੰਦਿਆਂ ਦਾ ਸਵਾਗਤ ਕੀਤਾ। ਮੁਕਾਬਲਿਆਂ ਦੌਰਾਨ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮਾਡਰਨ ਗਰੁੱਪ ਅਤੇ ਵਿੱਦਿਆ ਸਾਗਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹਰਪਾਲ ਸਿੰਘ ਨੇ ਇਨਾਮ ਵੰਡੇ।