ਹਲਕਾ ਸੁਨਾਮ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਹੋਏ ਸ਼ਾਮਲ
- ਪੰਜਾਬ
- (Asia/Kolkata)
ਸੁਨਾਮ, 28 ਸਤੰਬਰ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ ਅਤੇ ਹਲਕਾ ਇੰਚਾਰਜ ਸੁਨਾਮ ਸ. ਸਤਨਾਮ ਸਿੰਘ ਰੱਤੋਕੇ ਦੀ ਅਗਵਾਈ ਹੇਠ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਨਾਲ ਸਬੰਧਤ ਨੌਜਵਾਨਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਹ ਐਲਾਨ ਪਾਰਟੀ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵਿੱਚ ਜਸ਼ਨਪ੍ਰੀਤ ਸਿੰਘ ਪਿੰਡ ਹੀਰੋਂ ਕਲਾਂ, ਗੁਰਪ੍ਰੀਤ ਸਿੰਘ ਹੀਰੋਂ ਕਲਾਂ, ਹਰਵਿੰਦਰ ਸਿੰਘ ਭਗਵਾਨਪੁਰਾ ਸ਼ੇਰੋਂ, ਜਸ਼ਨਦੀਪ ਸਿੰਘ ਧੰਦੀਵਾਲ, ਮਨਪ੍ਰੀਤ ਸਿੰਘ ਸੁਨਾਮ, ਦਵਿੰਦਰ ਸਿੰਘ ਸੁਨਾਮ, ਅਰਸ਼ਦੀਪ ਸਿੰਘ ਸੁਨਾਮ, ਤਨਜੋਤ ਸਿੰਘ ਚੀਮਾ, ਜਸਪ੍ਰੀਤ ਸਿੰਘ ਸੁਨਾਮ, ਬੇਅੰਤ ਸਿੰਘ ਖਡਿਆਲ, ਇੰਦਰਜੀਤ ਸਿੰਘ ਰਾਮਗੜ੍ਹ ਜਵੰਧਾ ਅਤੇ ਕੁਲਜੀਤ ਸਿੰਘ ਸੁਨਾਮ ਦੇ ਨਾਮ ਸ਼ਾਮਲ ਹਨ।
ਇਸ ਮੌਕੇ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਨਾਲ ਜੁੜੇ ਨੌਜਵਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜਿਕ ਅਤੇ ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਸ. ਸਤਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਹਲਕਾ ਸੁਨਾਮ ਵਿੱਚ ਨੌਜਵਾਨਾਂ ਨੂੰ ਜਥੇਬੰਦਕ ਸਰਗਰਮੀਆਂ ਨਾਲ ਜੋੜਨ ਲਈ ਉਪਰਾਲੇ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਅਤੇ ਵਾਰਡ ਪੱਧਰ ਉੱਤੇ ਨੌਜਵਾਨਾਂ ਨਾਲ ਮੀਟਿੰਗਾਂ ਕਰਕੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਵੱਲ ਧਿਆਨ ਦਿੱਤਾ ਜਾਵੇਗਾ।
ਜਾਰੀ ਕਰਤਾ:
ਮੀਡੀਆ ਵਿੰਗ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)