ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਨੀ ਸੁਲਤਾਨ ਸਿੰਘ ਨਾਲ ਕੀਤੇ ਵਿਚਾਰਾਂ, ਮਿਲਿਆ ਪੂਰਨ ਸਹਿਯੋਗ ਦਾ ਭਰੋਸਾ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਨੀ ਸੁਲਤਾਨ ਸਿੰਘ ਨਾਲ ਕੀਤੇ ਵਿਚਾਰਾਂ, ਮਿਲਿਆ ਪੂਰਨ ਸਹਿਯੋਗ ਦਾ ਭਰੋਸਾ

ਅੰਮ੍ਰਿਤਸਰ, 10 ਮਾਰਚ –

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ।


ਇਸ ਮੁਲਾਕਾਤ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਹਾਲਾਤਾਂ, ਗੁਰਮਤਿ ਪ੍ਰਸਾਰ ਅਤੇ ਸਿੱਖ ਨੀਤੀ ਸੰਬੰਧੀ ਗਿਆਨੀ ਸੁਲਤਾਨ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ। ਗਿਆਨੀ ਸੁਲਤਾਨ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਕਾਰਜਾਂ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ 'ਚ ਕਾਮਯਾਬੀ ਦੀ ਅਰਦਾਸ ਕੀਤੀ।


ਇਸ ਗੱਲਬਾਤ ਦੌਰਾਨ, ਦੋਵੇਂ ਜਥੇਦਾਰਾਂ ਨੇ ਸਿੱਖ ਧਰਮ ਦੀ ਚੜ੍ਹਦੀ ਕਲਾ ਅਤੇ ਗੁਰਮਤਿ ਪਰਚਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕਰਦੇ ਹੋਏ, ਭਵਿੱਖ ਲਈ ਸਾਂਝੀ ਰਣਨੀਤੀ ਦੀ ਗੱਲ ਕੀਤੀ।


Posted By: Gurjeet Singh