ਖੇਤਰੀ ਪੱਧਰ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਕਾਲਜੀਏਟ ਸਕੂਲ ਦੀ ਟੀਮ ਮੋਹਰੀ

ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਖੇਤਰੀ ਪੱਧਰ ਦੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਐਮ.ਐਸ.ਡੀ ਸਕੂਲ ਬਠਿੰਡਾ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀ ਸ਼ਬਦ ਗਾਇਨ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਬਣਾ ਲਈ ਹੈ। ਜ਼ਿਕਰਯੋਗ ਹੈ ਕਿ ਇਨਾਂ ਖੇਤਰੀ ਪੱਧਰ ਮੁਕਾਬਲਿਆਂ ਵਿੱਚ ਪੰਜਾਬ ਦੇ ਛੇ ਜ਼ਿਲ੍ਹਿਆਂ ਦੀਆਂ ਲਗਭਗ ਪੰਦਰਾਂ ਟੀਮਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਮਾਤਾ ਸਾਹਿਬ ਕੌਰ ਕਾਲਜੀਏਟ ਸਕੂਲ ਦੀ ਟੀਮ ਨੇ ਤੰਤੀ ਸਾਜਾਂ ਨਾਲ ਸ਼ਬਦ ਗਾਇਨ ਕੀਤਾ ਜੋ ਕਿ ਸੰਸਥਾ ਲਈ ਬੜੇ ਫਖ਼ਰ ਵਾਲੀ ਗੱਲ ਹੈ। ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੇਂਦਰ ਕੁਮਾਰ ਵੱਲੋਂ ਜੇਤੂ ਟੀਮ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਲੱਖਾ ਸਿੰਘ ਅਤੇ ਈ.ਸੀ.ਏ ਇੰਚਾਰਜ ਪ੍ਰੋਫ਼ੈਸਰ ਪੁਸ਼ਪਿੰਦਰ ਕੌਰ ਅਤੇ ਸ਼ਬਦ ਗਾਇਨ ਟੀਮ ਨੂੰ ਵਧਾਈ ਦਿੱਤੀ ਤੇ ਰਾਜ ਪੱਧਰੀ ਮੁਕਾਬਲਿਆਂ ਰਾਹੀ ਸ਼ੁਭਕਾਮਨਾਵਾਂ ਦਿੱਤੀਆਂ