ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਸੈਮੀਨਾਰ ਲਗਾਇਆ
- ਪੰਜਾਬ
- 31 Aug,2019
ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੋਗੇਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕੁਲਦੀਪ ਸਿੰਘ (ਪੰਜ ਪਿਆਰਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਉਚੇਚੇ ਤੌਰ ‘ਤੇ ਪਹੁੰਚੇ। ਸਕੂਲ ਵਿੱਚ ਪਹੁੰਚਣ ‘ਤੇ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਜੀਅ ਆਇਆਂ ਕਿਹਾ। ਇਸ ਮੌਕੇ ਭਾਈ ਕੁਲਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਖੇਡਾਂ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਅੰਤ ਵਿੱਚ ਆਏ ਹੋਏ ਮਹਿਮਾਨ ਨੂੰ ਚੇਅਰਮੈਨ ਗੁਰਪ੍ਰੀਤ ਸਿੰਘ ਤੇ ਸੀਨੀਅਰ ਸਟਾਫ ਵੱਲੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇੲਸ ਸੈਮੀਨਾਰ ਮੌਕੇ ਸਮੁੱਚਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Posted By:
