ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ, BCCI ਦੀ ਰਿਵਿਊ ਮੀਟਿੰਗ ਤੋਂ ਬਾਅਦ ਲਿਆ ਫੈਸਲਾ
- ਖੇਡ ਸੰਸਾਰ
- (Asia/Kolkata)
ਹਰਮਨਪ੍ਰੀਤ ਕੌਰ ਨੇ Instagram ਰਾਹੀਂ ਸਾਂਝੀ ਕੀਤੀ ਜਾਣਕਾਰੀ
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਮਨਪ੍ਰੀਤ ਨੇ Instagram ਰਾਹੀਂ ਆਪਣੇ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਭਾਰਤੀ ਮਹਿਲਾ ਟੀਮ ਦੀ ਸਾਰੇ ਫਾਰਮੈਟਾਂ ਵਿੱਚ ਕਪਤਾਨੀ ਛੱਡ ਰਹੀ ਹੈ।
ਰਿਪੋਰਟ ਮੁਤਾਬਕ ਹਰਮਨਪ੍ਰੀਤ ਕੌਰ ਨੇ ਇਹ ਫੈਸਲਾ BCCI ਨਾਲ ਹੋਈ ਰਿਵਿਊ ਮੀਟਿੰਗ ਤੋਂ ਬਾਅਦ ਲਿਆ। ਗੁਵਾਹਾਟੀ ਵਿੱਚ ਹੋਈ ਇਸ ਮੀਟਿੰਗ ਦੀ ਅਗਵਾਈ BCCI ਦੇ ਸਕੱਤਰ ਦੇਵਜੀਤ ਸੈਕੀਆ ਨੇ ਕੀਤੀ। ਮੀਟਿੰਗ ਵਿੱਚ ਭਾਰਤੀ ਮਹਿਲਾ ਟੀਮ ਵੱਲੋਂ ਹਰਮਨਪ੍ਰੀਤ ਕੌਰ, ਸਮ੍ਰਿਤੀ ਮੰਧਾਨਾ ਅਤੇ ਮੁੱਖ ਕੋਚ ਅਮੋਲ ਮਜ਼ੂਮਦਾਰ ਸ਼ਾਮਲ ਹੋਏ।
ਮੀਟਿੰਗ ਦੌਰਾਨ ਟੀਮ ਦੇ ਪ੍ਰਦਰਸ਼ਨ ਅਤੇ ਅਗਲੀ ਰਣਨੀਤੀ ਸਬੰਧੀ ਸਮੀਖਿਆ ਕੀਤੀ ਗਈ। ਇਸ ਤੋਂ ਬਾਅਦ ਹਰਮਨਪ੍ਰੀਤ ਕੌਰ ਨੇ ਕਪਤਾਨੀ ਛੱਡਣ ਦਾ ਫੈਸਲਾ ਲਿਆ।
ਕਪਤਾਨੀ ਦੇ ਸਫ਼ਰ ਨੂੰ ਯਾਦ ਕੀਤਾ
ਕਪਤਾਨੀ ਛੱਡਣ ਦਾ ਐਲਾਨ ਕਰਦਿਆਂ ਹਰਮਨਪ੍ਰੀਤ ਕੌਰ ਨੇ ਆਪਣੀ Instagram ਪੋਸਟ ਵਿੱਚ ਕਿਹਾ ਕਿ ਕਪਤਾਨੀ ਦਾ ਸਫ਼ਰ ਉਨ੍ਹਾਂ ਲਈ ਭਾਵਨਾਵਾਂ ਅਤੇ ਯਾਦਾਂ ਨਾਲ ਭਰਿਆ ਰਿਹਾ ਹੈ।
ਹਰਮਨਪ੍ਰੀਤ ਨੇ ਕਿਹਾ ਕਿ ਭਾਵੇਂ ਕਪਤਾਨੀ ਦਾ ਸਫ਼ਰ ਹੁਣ ਖ਼ਤਮ ਹੋ ਰਿਹਾ ਹੈ, ਪਰ ਉਹ ਭਾਰਤੀ ਕ੍ਰਿਕਟ ਨਾਲ ਆਪਣਾ ਸਫ਼ਰ ਜਾਰੀ ਰੱਖਣ ਅਤੇ ਖੇਡ ’ਤੇ ਧਿਆਨ ਕੇਂਦਰਿਤ ਕਰਨ ਲਈ ਤਿਆਰ ਹਨ।