Punjab Infoline

ਪੰਜਾਬੀ

ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸਹਿਰਾ, ਪੰਜਾਬ ਬੰਦ ਨੂੰ ਮਿਲਿਆ ਭਰਵਾਂ ਸਮਰਥਨ

15 Oct, 2026 08:01 PM

 

ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸਹਿਰਾ

 

Punjab Bandh Highlights: ਪੰਜਾਬ ਬੰਦ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਰਵਾਂ ਹੁੰਗਾਰਾ ਮਿਲਣ ਦੀਆਂ ਖ਼ਬਰਾਂ ਹਨ। ਬੰਦ ਦਾ ਅਸਰ ਸਵੇਰ ਤੋਂ ਹੀ ਦੇਖਣ ਨੂੰ ਮਿਲਿਆ। ਮਾਨਸਾ ਵਿੱਚ ਇਸ ਵਾਰ ਦੁਸਹਿਰਾ ਨਹੀਂ ਮਨਾਇਆ ਜਾਵੇਗਾ। ਇਸ ਦੌਰਾਨ ਬਠਿੰਡਾ ਦੀਆਂ ਸੜਕਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਵੀ ਗੂੰਜੇ।

ਪੰਜਾਬ ਬੰਦ ਦੇ ਮੱਦੇਨਜ਼ਰ ਸੂਬੇ ਵਿੱਚ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਦਫ਼ਤਰਾਂ, ਦੁਕਾਨਾਂ ਅਤੇ ਹੋਰ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ। ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਬੰਦ ਨੂੰ ਲੋਕਾਂ ਦਾ ਸਮਰਥਨ ਮਿਲਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਬਠਿੰਡਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ

ਪੰਜਾਬ ਬੰਦ ਦੌਰਾਨ ਬਠਿੰਡਾ ਦੀਆਂ ਸੜਕਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਬੰਦ ਦੇ ਨਾਲ ਹੀ ਕਤਲ ਦੇ ਮਾਮਲੇ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਨ ਦੀ ਗੱਲ ਵੀ ਸੁਰਖੀਆਂ ਵਿੱਚ ਹੈ।

Latest News