ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ
- ਪੰਜਾਬ
- 20 May, 2025 06:21 AM (UTC)
ਤਲਵੰਡੀ ਸਾਬੋ, 19 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨਵਦੀਪ ਕੌਰ ਪੁੱਤਰੀ ਜਗਸੀਰ ਸਿੰਘ ਕਲਾਲਵਾਲਾ ਨੇ 94.46% ਅੰਕ ਲੈਕੇ ਪਹਿਲਾ ਸਥਾਨ, ਮਨਪ੍ਰੀਤ ਕੌਰ ਪੁੱਤਰੀ ਹਰਦੀਪ ਸਿੰਘ ਕਲਾਲਵਾਲਾ ਅਤੇ ਸਤਵੀਰ ਕੌਰ ਪੁੱਤਰੀ ਜਸਕਰਨ ਸਿੰਘ ਲਹਿਰੀ ਨੇ 94.30% ਅੰਕਾਂ ਨਾਲ ਦੂਸਰਾ ਸਥਾਨ ਹਾਸਲ ਕੀਤਾ ਜਦੋਂਕਿ ਜਸਨੂਰਪ੍ਰੀਤ ਕੌਰ ਪੁੱਤਰੀ ਅਮਨਦੀਪ ਸਿੰਘ ਜਗਾ ਰਾਮ ਤੀਰਥ ਨੇ 93.84% ਅੰਕ ਹਾਸਲ ਕਰਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਉਹਨਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ਼੍ਰੀਮਤੀ ਪਰਮਜੀਤ ਕੌਰ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਹੋਣਹਾਰ ਬੱਚਿਆਂ ਅਤੇ ਮਾਪਿਆਂ ਨੂੰ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
Leave a Reply