ਰਜਿੰਦਰ ਪਾਲ ਅਨੰਦ ਸਾਬਕਾ ਡੀਐਸਪੀ ਐਡਵੋਕੇਟ ਸੂਬਾ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਰਹਿਨੁਮਾਈ ਵਿੱਚ ਵੱਡੀ ਗਿਣਤੀ ਵਿੱਚ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਨੂੰ ਕੀਤਾ ਜੁਆਇਨ...

ਪਟਿਆਲਾ,ਅੱਜ ਪਟਿਆਲਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸ.ਹਰਚੰਦ ਸਿੰਘ ਬਰਸਟ ਜਨਰਲ ਸੈਕਟਰੀ ਆਮ ਆਦਮੀ ਪਾਰਟੀ (ਚੇਅਰਮੈਨ ਮੰਡੀ ਬੋਰਡ ਪੰਜਾਬ)ਦੀ ਪ੍ਰੇਰਨਾ ਸਦਕਾ ਸ੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ,ਐਡਵੋਕੇਟ ਸੂਬਾ ਪ੍ਰਧਾਨ ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੀ ਰਹਿਨੁਮਾਈ ਵਿੱਚ ਅਤੇ ਸ.ਜਸਵੀਰ ਸਿੰਘ ਗਾਂਧੀ ਦਫਤਰ ਇੰਚਾਰਜ ਪਟਿਆਲਾ ਸਰਦਾਰ ਜਗਦੀਪ ਸਿੰਘ ਜੱਗਾ ਸਟੇਟ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ,ਸ.ਜਰਨੈਲ ਸਿੰਘ ਮੰਨੂ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਸ.ਸੁਖਦੇਵ ਸਿੰਘ ਜਿਲਾ ਸੈਕਟਰੀ ਪਟਿਆਲਾ ਆਮ ਆਦਮੀ ਪਾਰਟੀ ਦੀ ਹਾਜ਼ਰੀ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਨੂੰ ਜੁਆਇਨ ਕੀਤਾ ਅਤੇ ਸਾਰਿਆਂ ਨੇ ਸ੍ਰੀ ਰਾਜਿੰਦਰ ਪਾਲ ਆਨੰਦ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਸ.ਹਰਚੰਦ ਸਿੰਘ ਬਰਸਟ ਜਨਰਲ ਸੈਕਟਰੀ ਆਮ ਆਦਮੀ ਪਾਰਟੀ ਤੇ ਉਹਨਾਂ ਦੀ ਟੀਮ ਨੂੰ ਇਹ ਭਰੋਸਾ ਦਵਾਇਆ ਕਿ ਉਹ ਆਮ ਪਾਰਟੀ ਵੱਲੋਂ ਲੜ ਰਹੇ13 ਦੇ13 ਕੈਂਡੀਡੇਟਾਂ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਦਿੱਲੀ ਭੇਜਣਗੇ ਅਤੇ ਸਾਰੇ ਕੈਂਡੀਡੇਟਾਂ ਨੂੰ ਜਿਤਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ।ਉਹ ਆਪ ਤਾਂ ਵੋਟਾਂ ਪਾਉਣਗੇ ਹੀ,ਨਾਲ ਹੀ ਆਪਣੇ ਰਿਸ਼ਤੇਦਾਰਾਂ ,ਭੈਣ ਭਰਾਵਾਂ ਅਤੇ ਯਾਰਾਂ ਦੋਸਤਾਂ ਤੋਂ ਵੀ ਵੱਡੀ ਗਿਣਤੀ ਵਿੱਚ ਵੋਟਾਂ ਪਵਾ ਕੇ ਆਮ ਆਦਮੀ ਪਾਰਟੀ ਦੇ 13 ਦੇ 13 ਕੈਂਡੀਡੇਟਾਂ ਨੂੰ ਵੱਡੇ ਫਰਕ ਨਾਲ ਜਤਾਉਣਗੇ।ਸ.ਹਰਚੰਦ ਸਿੰਘ ਬਰਸਟ ਨੇ ਵੱਡੀ ਗਿਣਤੀ ਵਿੱਚ ਆਏ ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਅਤੇ ਮੈਂਬਰਾਂ ਦਾ ਜਿਨਾਂ ਨੇ ਅੱਜ ਆਮ ਆਦਮੀ ਪਾਰਟੀ ਨੂੰ ਜੁਆਇਨ ਕੀਤਾ ਹੈ।ਸ.ਭਗਵੰਤ ਸਿੰਘ ਮਾਨ ਵੱਲੋਂ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ ਬਹੁਤ ਧੰਨਵਾਦ ਕੀਤਾ ਅਤੇ ਇਹ ਵੀ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਪੁਲਿਸ ਮੁਲਾਜ਼ਮਾਂ ਦੀਆਂ ਜੋ ਵੀ ਮੁਸ਼ਕਲਾਂ ਹਨ,ਉਹ ਸਰਕਾਰ ਨਾਲ ਤਾਲਮੇਲ ਕਰਕੇ ਹੱਲ ਕਰਵਾਈਆਂ ਜਾਣਗੀਆਂ।