Punjab Infoline

ਪੰਜਾਬੀ

ਪੁਲਿਸ ਮੁਕਾਬਲੇ ਵਿੱਚ ਮੋਸਟ ਵਾਂਟੇਡ ਗੈਂਗਸਟਰ ਹਰਮਨ ਜ਼ਖ਼ਮੀ, ਹਸਪਤਾਲ ਦਾਖ਼ਲ

23 Sep, 2026 12:08 PM

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਹਰਮਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ।

ਨਾਕਾਬੰਦੀ ਦੌਰਾਨ ਹੋਇਆ ਮੁਕਾਬਲਾ

ਜਾਣਕਾਰੀ ਮੁਤਾਬਕ ਮੱਤੇਵਾਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਮਨ ਇਲਾਕੇ ਵਿੱਚ ਮੌਜੂਦ ਹੈ। ਇਸ ’ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ।

ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਹਰਮਨ ਨੇ ਕਥਿਤ ਤੌਰ ’ਤੇ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਕਈ ਅਪਰਾਧਿਕ ਮਾਮਲਿਆਂ ’ਚ ਸੀ ਲੋੜੀਂਦਾ

ਪੁਲਿਸ ਮੁਤਾਬਕ ਹਰਮਨ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਹਾਲ ਹੀ ਵਿੱਚ ਬੋਪਾ ਰਾਏ ਅੱਡੇ ’ਤੇ ਇੱਕ ਨੌਜਵਾਨ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੀ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ ਵਿੱਚ ਹੋਏ ਕਥਿਤ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੀ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ।

ਇਲਾਜ ਤੋਂ ਬਾਅਦ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਇਲਾਜ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਉਸ ਤੋਂ ਹੋਰ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

Posted By: Punjab Infoline Bureau

Latest News