ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਧੂਰੀ, 20 ਜਨਵਰੀ (ਮਹੇਸ਼ ਜਿੰਦਲ) - ਸਥਾਨਕ ਕੈਂਬਰਿਜ ਸਕੂਲ ਵਿਖੇ ਪਿ੍ਰੰਸੀਪਲ ਬਿ੍ਰਜੇਸ਼ ਸਕਸੈਨਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਕੂਲ ਕਮੇਟੀ ਚੇਅਰਮੈਨ ਮੱਖਣ ਲਾਲ ਗਰਗ ਅਤੇ ਉਨਾਂ ਦੀ ਧਰਮ-ਪਤਨੀ ਆਸ਼ਾ ਗਰਗ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ। ਸਮਾਗਮ ਦੇ ਪਹਿਲੇ ਪੜਾਅ ’ਚ ਪਹਿਲੀ ਕਲਾਸ ਤੋਂ ਬਾਰਵੀਂ ਜਮਾਤ ਦੇ ਬੱਚਿਆਂ ਨੂੰ ਪੜਾਈ ਸਮੇਤ ਹੋਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ ਧੂਰੀ ਲਤੀਫ਼ ਅਹਿਮਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੇ ਦੂਜੇ ਪੜਾਅ ’ਚ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸਿਮਰਤ ਖੰਗੂੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਸੂਫ਼ੀ ਗੀਤ, ਭੰਗੜਾ ਅਤੇ ਹੋਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਐੱਸ.ਡੀ.ਐਮ. ਲਤੀਫ਼ ਅਹਿਮਦ ਨੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਜੀਵਨ ਵਿਚ ਇਮਾਨਦਾਰੀ ਨਾਲ ਕੀਤੀ ਹੋਈ ਸਖ਼ਤ ਮਿਹਨਤ ਹਮੇਸ਼ਾ ਵਿਅਕਤੀ ਦੇ ਕੰਮ ਆਉਂਦੀ ਹੈ। ਉਨਾਂ ਬੱਚਿਆਂ ਨੂੰ ਭਵਿੱਖ ਦੀ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਸਿਮਰਤ ਖੰਗੂੜਾ ਨੇ ਵੀ ਸਿੱਖਿਆ ਦੇ ਖੇਤਰ ’ਚ ਯੋਗਦਾਨ ਪਾਉਣ ਲਈ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਮੁਕਾਬਲਿਆਂ ਦੇ ਦੌਰ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲ ਕਮੇਟੀ ਵੱਲੋਂ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੇ ਅਖੀਰ ’ਚ ਵਾਇਸ ਪਿ੍ਰੰਸੀਪਲ ਮੀਨਾਕਸ਼ੀ ਸਕਸੈਨਾ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸੰਸਥਾ ਦੇ ਉਦੇਸ਼ਾਂ ਅਤੇ ਪ੍ਰਾਪਤੀਆਂ ’ਤੇ ਰੌਸ਼ਨੀ ਪਾਈ। ਇਸ ਮੌਕੇ ਸਕੂਲ ਦੀ ਹਥਨ ਸ਼ਾਖਾ ਦੇ ਪਿ੍ਰੰਸੀਪਲ ਰੋਜ਼ੀ ਥਾਮਸ, ਮਾਨਸਾ ਸ਼ਾਖਾ ਦੇ ਪਿ੍ਰੰਸੀਪਲ ਪ੍ਰਮੋਦ ਜੋਸਫ, ਕੈਂਬਰਿਜ ਕਿਡਜ਼ ਦੀ ਪਿ੍ਰੰਸੀਪਲ ਨੇਹਾ ਭਾਰਦਵਾਜ, ਚੰਦਨ ਗਰਗ ਅਤੇ ਆਂਚਲ ਗਰਗ ਵੀ ਹਾਜ਼ਰ ਸਨ।