ਮੋਦੀ ਸਰਕਾਰ ਦੀਆਂ ਨੀਤੀਆਂ ਦੀ ਬਦੌਲਤ ਭਾਜਪਾ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ - ਵਿਨੋਦ ਬੈਕਟਰ (ਬਿੱਲਾ)
- ਪੰਜਾਬ
- 18 May,2024
ਦੋਰਾਹਾ,ਦੋਰਾਹਾ ਦੇ ਸੀਨੀਅਰ ਟਕਸਾਲੀ ਭਾਜਪਾ ਆਗੂ ਸਾਬਕਾ ਮੰਡਲ ਪ੍ਰਧਾਨ ਸ਼੍ਰੀ ਵਿਨੋਦ ਬੈਕਟਰ (ਬਿੱਲਾ)ਓ.ਬੀ.ਸੀ ਮੋਰਚਾ ਪੰਜਾਬ ਦੇ ਸਕੱਤਰ ਸ.ਸੁਖਜੀਤ ਸਿੰਘ ਸੁੱਖਾ,ਭਾਜਪਾ ਮਹਿਲਾ ਮੋਰਚਾ ਪੰਜਾਬ ਦੇ ਬੁਲਾਰੇ ਨੀਤੂ ਸਿੰਘ ਨੇ ਸਾਂਝੇ ਤੌਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬੀ ਜੇ ਪੀ ਉਮੀਦਵਾਰ ਸ਼੍ਰੀ ਗੇਜਾ ਰਾਮ ਵਾਲਮੀਕਿ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ,ਇਸ ਵਿਸ਼ੇਸ਼ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਉਹਨਾਂ ਕਿਹਾ ਭਾਜਪਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਸਕੀਮਾਂ ਸਿਰਫ਼ ਔਰਤਾਂ ਲਈ ਹਨ।ਮੋਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਲਈ ਕਈ ਕਦਮ ਚੁੱਕੇ ਹਨ।ਜਿਸ ਦਾ ਲਾਭ ਦੇਸ਼ ਦੀਆਂ ਔਰਤਾਂ ਨੂੰ ਵੱਡੇ ਪੱਧਰ 'ਤੇ ਮਿਲ ਰਿਹਾ ਹੈ।ਸਰਕਾਰ ਦਾ ਉਦੇਸ਼ ਹੈ ਕਿ ਔਰਤਾਂ ਵੀ ਮਰਦਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣ।ਵੈਸੇ ਵੀ ਹਰ ਖੇਤਰ ਵਿਚ ਔਰਤਾਂ ਦੀ ਭਾਗੀਦਾਰੀ ਵੱਧ ਰਹੀ ਹੈ। ਔਰਤਾਂ ਲਈ ਉੱਜਵਲਾ ਯੋਜਨਾ,ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ, ਸੁਰੱਖਿਅਤ ਮਾਤ੍ਰਤਾ ਬੀਮਾ ਸੁਮਨ ਯੋਜਨਾ,ਮੁਫ਼ਤ ਸਿਲਾਈ ਮਸ਼ੀਨ ਯੋਜਨਾ,ਇਸ ਯੋਜਨਾ ਤਹਿਤ ਹਰ ਪਿੰਡ ਦੀਆਂ ਔਰਤਾਂ ਨੂੰ ਸਮਾਜਿਕ ਭਾਗੀਦਾਰੀ,ਤਿਆਰੀ,ਸੁਕੰਨਿਆ ਸਮ੍ਰਿਧੀ ਯੋਜਨਾ ਰਾਹੀਂ ਸਸ਼ਕਤ ਬਣਾਇਆ ਜਾਂਦਾ ਹੈ,ਭਾਰਤ ਦੇ ਸਾਰੇ ਜ਼ਿਮੀਂਦਾਰ ਕਿਸਾਨ ਪਰਿਵਾਰਾਂ ਨੂੰ 2000 ਰੁਪਏ ਦੀਆਂ 3 ਕਿਸ਼ਤਾਂ ਵਿਚ 6000 ਪ੍ਰਤੀ ਸਾਲ,ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਸ਼ੁਰੂ ਕੀਤੀ ਗਈ ਹੈ, ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ,ਕਿਸਾਨ ਕ੍ਰੈਡਿਟ ਕਾਰਡ ਯੋਜਨਾ ਸ਼ੁਰੂ ਕੀਤੀ ਗਈ ਹੈ।ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਬਦੌਲਤ ਭਾਜਪਾ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।ਇਸ ਮੌਕੇ ਓਹਨਾ ਨਾਲ ਭਾਜਪਾ ਦੇ ਹਲਕਾ ਫ਼ਤਹਿਗੜ੍ਹ ਭਾਜਪਾ ਲੀਡਰਸ਼ਿਪ ਸਮੁੱਚੀ ਭਾਜਪਾ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬੀ.ਜੇ.ਪੀ ਉਮੀਦਵਾਰ ਸ਼੍ਰੀ ਗੇਜਾ ਰਾਮ ਵਾਲਮੀਕਿ,ਓ.ਬੀ.ਸੀ ਮੋਰਚਾ ਪੰਜਾਬ ਦੇ ਸਕੱਤਰ ਸ.ਸੁਖਜੀਤ ਸਿੰਘ ਸੁੱਖਾ,ਭਾਜਪਾ ਮਹਿਲਾ ਮੋਰਚਾ ਪੰਜਾਬ ਦੇ ਬੁਲਾਰੇ ਨੀਤੂ ਸਿੰਘ ਤੋਂ ਇਲਾਵਾ ਭਾਜਪਾ ਵਰਕਰ ਹਾਜ਼ਿਰ ਸਨ.
Posted By:
Amrish Kumar Anand