ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਲਈ ਪਿੰਡ ਧੂਰਾ ਵਿਖੇ ਭੇਜੀਆਂ 40 ਰਾਸ਼ਨ ਕਿੱਟਾਂ

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਲਈ ਪਿੰਡ ਧੂਰਾ ਵਿਖੇ ਭੇਜੀਆਂ 40 ਰਾਸ਼ਨ ਕਿੱਟਾਂ
ਧੂਰੀ,1 ਜੂਨ (ਮਹੇਸ਼ ਜਿੰਦਲ) ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਮਾਜਸੇਵਾ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦਾ ਮੱਦਦ ਦਾ ਉਪਰਾਲਾ ਜਾਰੀ ਹੈ। ਇਸੇ ਲੜੀ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਸਮਾਜਸੇਵੀ ਸ਼੍ਰੀ ਐਸ.ਪੀ. ਸਿੰਘ ਓਬਰਾਏ ਅਤੇ ਜ਼ਿਲਾ ਪ੍ਰਧਾਨ ਸ਼੍ਰੀ ਸੁਖਵਿੰਦਰ ਸਿੰਘ ਹਰਮਨ ਵੱਲੋਂ ਗਰਾਮ ਪੰਚਾਇਤ ਪਿੰਡ ਧੂਰਾ ਨੂੰ ਰਾਸ਼ਨ ਦੀਆਂ ਕਰੀਬ 40 ਕਿੱਟਾਂ ਲੋੜਵੰਦਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਪਿੰਡ ਧੂਰਾ ਦੇ ਸਰਪੰਚ ਗੁਰਪਿਆਰ ਸਿੰਘ ਧੂਰਾ ਨੇ ਸਰਬੱਤ ਦਾ ਭਲਾ ਟਰੱਸਟ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਪਿੰਡ ਧੂਰਾ ਵਿਖੇ ਲੋੜਵੰਦਾਂ ਨੂੰ ਵੰਡੀਆਂ ਗਈਆਂ ਹਨ ਅਤੇ ਟਰੱਸਟ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ। ਟਰੱਸਟ ਦੇ ਚੇਅਰਮੈਨ ਸ਼੍ਰੀ ਸੁਖਵਿੰਦਰ ਸਿੰਘ ਹਰਮਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਇਹ ਸੇਵਾ ਨਿਭਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਸਮੇਂ-ਸਮੇਂ ਇਹ ਸੇਵਾ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਹਰਦੀਪ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ, ਬਲਦੇਵ ਸਿੰਘ, ਗੁਰਮੇਲ ਸਿੰਘ (ਸਾਰੇ ਪੰਚ), ਅੰਤਰ ਰਾਸਟਰੀ ਕਮੈਂਟਰ ਸੰਧੂ ਬ੍ਰਦਰਜ , ਰਾਏ ਸਿੰਘ, ਜਤਿੰਦਰ ਕਾਲਾ, ਲੱਕੀ ਅਤੇ ਨੀਟਾ ਆਦਿ ਵੀ ਹਾਜ਼ਰ ਸਨ। ਫੋਟੋ ਕੈਪਸਨ - ਗਰਾਮ ਪੰਚਾਇਤ ਪਿੰਡ ਧੂਰਾ ਨੂੰ ਲੋੜਵੰਦਾਂ ਲਈ ਭੇਜੀਆਂ ਰਾਸ਼ਨ ਕਿੱਟਾਂ ਵੰਡਦੇ ਹੋਏ ਸਰਪੰਚ ਗੁਰਪਿਆਰ ਧੂਰਾ।

Posted By: MAHESH JINDAL