ਸੀ.ਐੱਲ.ਅੱਗਰਵਾਲ ਡੀ.ਏ.ਵੀ ਮਾਡਲ ਸਕੂਲ ਚੰਡੀਗੜ੍ਹ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਰੰਗਾਰੰਗ ਪ੍ਰਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਸਵੈ-ਰਚਿਤ ਕਵਿਤਾਵਾਂ ਪੇਸ਼ ਕਰਕੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕੋਰੋਨਾ ਕਾਲ ਦੌਰਾਨ ਕਰਵਾਈ ਕਰੜੀ ਮਿਹਨਤ ਦੀ ਸ਼ਲਾਘਾ ਕੀਤੀ ਵਿਦਿਆਰਥਣਾਂ ਨੇ ਸਮੂਹਿਕ ਗਾਣ ਰਾਹੀਂ ਪ੍ਰਰੋਗਰਾਮ ਸਫਲ ਬਣਾਇਆ। ਸਕੂਲ ਦੇ ਮੁਖੀ ਸ੍ਰੀਮਤੀ ਸੁਨੀਤਾ ਰਨੀਅਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਵਿਕਸਿਤ ਕੌਮ ਦੇ ਸਿਰਜਕ ਹੁੰਦੇ ਹਨ ।ਇਨ੍ਹਾਂ ਦੁਆਰਾ ਦਰਸਾਏ ਮਾਰਗ 'ਤੇ ਚੱਲ ਕੇ ਵਿਦਿਆਰਥੀ ਤਰੱਕੀ ਦੀਆਂ ਲੀਹਾਂ ਤੱਕ ਪਹੁੰਚਦੇ ਹਨ।ਇਸ ਮੌਕੇ ਸ੍ਰੀਮਤੀ ਸੁਨੀਤਾ ਰਨੀਅਲ ਨੇ ਡਾ.ਸਰਵਪੱਲੀ ਰਾਧਾ ਕਿ੍ਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਦੁਆਰਾ ਕੀਤੇ ਵਡਮੁੱਲੇ ਕਾਰਜਾਂ 'ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਅਧਿਆਪਨ ਦਾ ਕਿੱਤਾ ਬਹੁਤ ਹੀ ਪਵਿੱਤਰ ਹੈ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।