ਧੂਰੀ ਸ਼ਹਿਰ ਨੂੰ ਸੈਨੇਟਾਈਜ਼ ਕੀਤੇ ਜਾਣ ਦਾ ਕੰਮ ਸ਼ੁਰੂ

ਧੂਰੀ,25 ਮਾਰਚ (ਮਹੇਸ਼ ਜਿੰਦਲ) ਕੋਰੋਨਾ ਵਾਇਰਸ ਬਿਮਾਰੀ ਨੂੰ ਲੈ ਕੇ ਨਗਰ ਕੌਸਲ ਧੂਰੀ ਵੱਲੋਂ ਐੱਸਡੀਐੱਮ ਧੂਰੀ ਲਤਿਫ ਅਹਿਮਦ ਦੀ ਅਗਵਾਈ ਹੇਠ ਪੂਰੇ ਸ਼ਹਿਰ ਨੂੰ ਸੈਨੇਟਾਈਜ਼ ਕੀਤੇ ਜਾਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਕਾਰਜ ਸਾਧਕ ਅਫ਼ਸਰ ਸਤੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਐੱਸਡੀਐੱਮ ਧੂਰੀ ਦੇ ਹੁਕਮਾਂ ਮੁਤਾਬਕ ਵੱਖੋ-ਵੱਖ ਟੀਮਾਂ ਬਣਾ ਕੇ ਸ਼ਹਿਰ ਵਿੱਚ ਸੈਨੇਟਾਈਜ਼ ਦਾ ਛੜਕਾਅ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ, ਜੋ ਵਿਸ਼ਵ ਵਿੱਚ ਫ਼ੈਲ ਰਿਹਾ ਹੈ। ਉਸ ਦੇ ਖਤਰੇ ਨੂੰ ਭਾਂਪਦਿਆਂ ਪੂਰਾ ਸ਼ਹਿਰ ਸੈਨੇਟਾਈਜ਼ ਕੀਤਾ ਜਾਵੇਗਾ ਤਾਂ ਜੋ ਇਸ ਨਾਮੁਰਾਦ ਬਿਮਾਰੀ ਤੋਂ ਬਚਾਅ ਹੋ ਸਕੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਤਾਇਲ ਨੇ ਸ਼ਹਿਰ ਵਾਸੀਆਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ।