ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਖਸ਼ਬਾਜ਼ ਸਿੰਘ ਜਟਾਣਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ।

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਇੱਕ ਸਮਾਗਮ ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਰੱਖਿਆ ਗਿਆ ਜਿਸ ਵਿੱਚ ਹਲਕੇ ਦੇ ਪੰਚ,ਸਰਪੰਚ, ਨੰਬਰਦਾਰ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਸ ਜਟਾਣਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਿਤ ਅਫਸਰਾਂ ਨੂੰ ਕਹਿ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਵੀ ਕਰਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ ਜਟਾਣਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਅਕਸਰ ਹੀ ਉਨ੍ਹਾਂ ਵੱਲੋਂ ਵੱਖ ਵੱਖ ਥਾਵਾਂ ਤੇ ਸਮੇਂ ਸਮੇਂ ਤੇ ਰੱਖੇ ਜਾਂਦੇ ਹਨ ਤਾਂ ਜੋ ਆਮ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਪਲੇਟਫਾਰਮ ਮੁਹਈਆ ਕਰਵਾਇਆ ਜਾ ਸਕੇ।ਆਪਣੀ ਗੱਲ ਜਾਰੀ ਰੱਖਦਿਆਂ ਉਨ੍ਹਾਂ ਕਿਹਾ ਕਿ ਅੱਜ ਇੱਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਵੀ ਹਲਕੇ ਦੇ ਸਰਪੰਚਾਂ ਨਾਲ ਵਿਚਾਰਾਂ ਕੀਤੀਆਂ ਗਈਆਂ ਹਨ ਤਾਂ ਜੋ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ।ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਸੰਧੂ ਨਿੱਜੀ ਸਹਾਇਕ ਜਟਾਣਾ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ, ਦਵਿੰਦਰ ਸ਼ਰਮਾਂ, ਗੁਰਤਿੰਦਰ ਸਿੰਘ ਰਿੰਪੀ ਮਾਨ, ਦਿਲਪ੍ਰੀਤ ਸਿੰਘ ਜਗਾ,ਕ੍ਰਿਸ਼ਨ ਸਿੰਘ ਭਾਗੀਵਾਂਦਰ,ਹਰਬੰਸ ਸਿੰਘ, ਤਰਸੇਮ ਸੇਮੀ,ਅਰੁਣ ਕੁਮਾਰ ਕੋਕੀ, ਮਨਦੀਪ ਸਿੰਘ ਨੰਬਰਦਾਰ ਨੰਗਲਾ ਸਮੇਤ ਸਮੁੱਚੇ ਕਾਂਗਰਸੀ ਅਹੁਦੇਦਾਰ ਅਤੇ ਕੌਂਸਲਰ ਹਾਜ਼ਰ ਸਨ।