Punjab Infoline

ਪੰਜਾਬੀ

ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ, ਕਰੀਬ 6 ਸਾਲਾਂ ਬਾਅਦ ਇਕੱਠੇ ਆਏ ਦੋਵੇਂ ਸਿਆਸੀ ਦਲ

24 Nov, 2026 04:55 PM

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਕਰੀਬ 6 ਸਾਲਾਂ ਬਾਅਦ ਮੁੜ ਇਕੱਠੇ ਹੋ ਗਏ ਹਨ। ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦਾ ਰਸਮੀ ਐਲਾਨ ਦਿੱਲੀ ਸਥਿਤ ਭਾਜਪਾ ਦੇ ਕੌਮੀ ਹੈੱਡਕੁਆਰਟਰ ਵਿਖੇ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਠਜੋੜ ਦੀ ਪੁਸ਼ਟੀ ਕੀਤੀ।

ਜ਼ਿਕਰਯੋਗ ਹੈ ਕਿ ਭਾਜਪਾ ਅਤੇ ਅਕਾਲੀ ਦਲ ਲੰਬੇ ਸਮੇਂ ਤੱਕ ਪੰਜਾਬ ਵਿੱਚ ਸਿਆਸੀ ਭਾਈਵਾਲ ਰਹੇ ਹਨ। ਦੋਵਾਂ ਪਾਰਟੀਆਂ ਵਿਚਾਲੇ ਸਿਆਸੀ ਸਾਂਝ ਦੀ ਸ਼ੁਰੂਆਤ ਸਾਲ 1996 ਵਿੱਚ ਹੋਈ ਸੀ। ਇਸ ਤੋਂ ਬਾਅਦ ਦੋਵਾਂ ਨੇ ਮਿਲ ਕੇ 1997, 2007 ਅਤੇ 2012 ਵਿੱਚ ਪੰਜਾਬ ਵਿੱਚ ਸਰਕਾਰ ਬਣਾਈ ਸੀ।

ਹਾਲਾਂਕਿ, ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਸਤੰਬਰ 2020 ਵਿੱਚ ਅਕਾਲੀ ਦਲ ਨੇ ਐਨਡੀਏ ਨਾਲੋਂ ਆਪਣਾ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਵੱਖ-ਵੱਖ ਲੜੀਆਂ ਸਨ। ਇਨ੍ਹਾਂ ਦੋਵਾਂ ਚੋਣਾਂ ਵਿੱਚ ਦੋਵੇਂ ਪਾਰਟੀਆਂ ਕੋਈ ਖਾਸ ਸਿਆਸੀ ਸਫਲਤਾ ਹਾਸਲ ਨਹੀਂ ਕਰ ਸਕੀਆਂ ਸਨ।

Latest News