Punjab Infoline

ਪੰਜਾਬੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗਾ ਮੀਰੀ-ਪੀਰੀ ਖਾਲਸਾ ਮਾਰਚ ਦਾ ਸਮਾਪਤੀ ਸਮਾਗਮ

25 Sep, 2026 08:45 AM

ਮੀਰੀ-ਪੀਰੀ ਖਾਲਸਾ ਮਾਰਚ ਦਾ ਸਮਾਪਤੀ ਸਮਾਗਮ ਅੱਜ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।

ਮੀਰੀ-ਪੀਰੀ ਖਾਲਸਾ ਮਾਰਚ ਦਾ ਪਹਿਲਾ ਪੜਾਅ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਸੀ। ਇਹ ਮਾਰਚ ਪੰਜਾਬ ਦੇ ਮਾਝਾ ਅਤੇ ਮਾਲਵਾ ਖੇਤਰਾਂ ਵਿੱਚੋਂ ਲੰਘਦਾ ਹੋਇਆ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਪਤ ਹੋਇਆ ਸੀ।

23 ਅਗਸਤ ਨੂੰ ਸ਼ੁਰੂ ਹੋਇਆ ਸੀ ਦੂਜਾ ਪੜਾਅ

ਇਸ ਤੋਂ ਬਾਅਦ ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਇਆ। ਇਹ ਪੜਾਅ ਮਾਲਵਾ ਅਤੇ ਪੁਆਧ ਖੇਤਰ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ।

17 ਸਤੰਬਰ ਨੂੰ ਸ਼ੁਰੂ ਹੋਇਆ ਤੀਜਾ ਪੜਾਅ

ਮਾਰਚ ਦਾ ਤੀਜਾ ਪੜਾਅ 17 ਸਤੰਬਰ ਨੂੰ ਸ਼ੁਰੂ ਹੋਇਆ ਸੀ। ਇਹ ਦੋਆਬਾ ਅਤੇ ਮਾਝਾ ਖੇਤਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਅੱਜ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸੰਪੰਨ ਹੋਵੇਗਾ।

Posted By: Punjab Infoline Bureau

Latest News