Punjab Infoline

ਪੰਜਾਬੀ

ਵਿਧਾਇਕ ਗੁਰਲਾਲ ਸਿੰਘ ਦੀ ਅਗਵਾਈ ਹੇਠ ਘਨੌਰ ਤੇ ਸ਼ੰਭੂ ਕਲਾਂ ’ਚ ਹੋਣਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮੁਕਾਬਲੇ

10 Sep, 2026 11:41 AM

ਰਾਜਪੁਰਾ, 10 ਸਤੰਬਰ (ਰਾਜੇਸ਼ ਡਾਹਰਾ ):ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਅਤੇ ਤੰਦਰੁਸਤ ਤੇ ਰੰਗਲਾ ਪੰਜਾਬ ਸਿਰਜਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹਲਕਾ ਘਨੌਰ ਵਿੱਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਦੀ ਅਗਵਾਈ ਹੇਠ 10 ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ।
 

ਬਲਾਕ ਘਨੌਰ ਦੇ ਮੁਕਾਬਲੇ ਯੂਨੀਵਰਸਿਟੀ ਕਾਲਜ ਘਨੌਰ ਵਿਖੇ, ਜਦਕਿ ਬਲਾਕ ਸ਼ੰਭੂ ਕਲਾਂ ਦੇ ਮੁਕਾਬਲੇ ਮੁੱਖ ਮੰਤਰੀ ਖੇਡ ਸਟੇਡੀਅਮ, ਪਿੰਡ ਢਕਾਨਸੂ ਵਿਖੇ ਹੋਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਖੋ-ਖੋ ਅਤੇ ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ) ਦੇ ਮੁਕਾਬਲੇ ਕਰਵਾਏ ਜਾਣਗੇ।
 

ਵਿਧਾਇਕ ਗੁਰਲਾਲ ਸਿੰਘ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ।

Posted By: RAJESH DEHRA

Latest News

ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਮੰਗਾਂ ਨਾ ਮੰਨੇ ਜਾਣ 'ਤੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦਾ ਗੇਟ ਬੰਦ। (ਸਮੂਹ ਕੈਪਸ ਤੇ ਕਾਲਜ ਮੁਕੰਮਲ ਬੰਦ, ਧਰਨੇ ਨੂੰ ਸਾਰੇ ਵਰਗਾਂ ਦਾ ਮਿਲਿਆ ਪੂਰਨ ਸਮਰਥਨ)

09 Sep, 2026 08:00 PM